ਖੰਨਾ, 15 ਸਤੰਬਰ (ਰਾਜਵਿੰਦਰ ਰਾਜੂ) : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਵਿਖੇ ਕਰਵਾਏ ਜਾ ਰਹੇ ਡ੍ਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਮੋਗਾ ਵੀਡੀਓ ਕਾਨਫਰੰਸ (ਵੀ.ਸੀ) ਰਾਹੀਂ ਸ਼ਾਮਿਲ ਹੋਏ। ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 16 ਸਤੰਬਰ ਨੂੰ ਗਰਾਊਂਡ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ, 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਗਰਾਊਂਡ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ ਐਥਲੈਟਿਕ/ਫੁੱਟਬਾਲ ਗਰਾਊਂਡ ਪੀ.ਏ.ਯੂ ਲੁਧਿਆਣਾ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 2 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 14 ਸਤੰਬਰ ਨੂੰ ਅਨਾਜ ਮੰਡੀ ਸਰਹੰਦ ਅਤੇ 15 ਸਤੰਬਰ ਨੂੰ ਅਨਾਜ ਮੰਡੀ ਅਮਲੋਹ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਵਿੱਚ 4 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 15 ਸਤੰਬਰ ਨੂੰ ਅਨਾਜ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, 17 ਸਤੰਬਰ ਨੂੰ ਅਨਾਜ ਮੰਡੀ ਮੋਗਾ ਅਤੇ 18 ਸਤੰਬਰ ਨੂੰ ਅਨਾਜ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਇਹ ਡ੍ਰੋਨ ਸ਼ੋਅ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਜਿਹਨਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡ੍ਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਦੋਵੇਂ ਮੰਤਰੀਆਂ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡ੍ਰੋਨ ਸ਼ੋਆਂ ਦੇ ਨੋਡਲ ਅਫ਼ਸਰਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹਨਾਂ ਸਮਾਗਮਾਂ ਸਬੰਧਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਲੰਗਰ, ਪੀਣ ਵਾਲੇ ਸਾਫ ਪਾਣੀ, ਸਾਫ਼ ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਹੋਰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸਾਰੇ ਸਮਾਗਮ ਵਾਲੇ ਸਥਾਨਾਂ 'ਤੇ ਲੋੜੀਂਦੀ ਪੁਲਿਸ ਨਫ਼ਰੀ ਤੈਨਾਤ ਕੀਤੀ ਜਾਵੇਗੀ। ਮੰਤਰੀਆਂ ਨੇ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਡਰੋਨ ਸ਼ੋਆਂ ਵਿੱਚ ਸ਼ਾਨਦਾਰ ਦ੍ਰਿਸ਼ਾ ਦੇ ਜਰੀਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ।
ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 16 ਸਤੰਬਰ ਨੂੰ ਖੰਨਾ ’ਚ ਹੋਵੇਗਾ : ਕੈਬਨਿਟ ਮੰਤਰੀ ਸੌਂਦ
500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫੇ ਦਾ ਅਲੌਕਿਕ ਦ੍ਰਿਸ਼ : ਮੁੰਡੀਆਂ
ਮੁੱਖ ਖ਼ਬਰਾਂ
ਖੰਨਾ ਪੁਲਿਸ ਦੀ ਇੱਕ ਹੋਰ ਨਿਵੇਕਲੀ ਪਹਿਲ : ਐਸ.ਐਸ.ਪੀ ਡਾ. ਆਹਲੂਵਾਲੀਆ ਦੀ ‘ਸਾਊਂਡ ਆਫ਼ ਹੋਪ’ ਨੇ ਬਦਲਿਆ ਹਵਾਲਾਤਾਂ ਦਾ ਮਾਹੌਲ
ਖੰਨਾ ਪੁਲਿਸ ਨੇ 8 ਥਾਣਿਆਂ ਤੇ ਸੀ.ਆਈ.ਏ ਯੂਨਿਟ ਦੀਆਂ ਹਵਾਲਾਤਾਂ ਦੇ ਬਾਹਰ ਲਗਾਏ ਸਪੀਕਰ, 24 ਘੰਟੇ ਚੱਲਣਗੇ ਭਜਨ ਸ਼ਬਦ
500 ਡਰੋਨ ਅਸਮਾਨ 'ਚ ਰਚਣਗੇ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਦੀ ਵਿਲੱਖਣ ਪੇਸ਼ਕਾਰੀ
ਪਰਿਵਾਰਾਂ ਤੇ ਬੱਚਿਆਂ ਸਮੇਤ ਡਰੋਨ ਸ਼ੋਅ ਦਾ ਆਨੰਦ ਮਾਨਣ ਲਈ ਇਲਾਕਾ ਵਾਸੀਆਂ ਨੂੰ ਕੀਤੀ ਅਪੀਲ
ਪੰਜਾਬ ਨੇ ਬਿਨਾਂ ਕੱਟਾਂ ਦੇ ਪੂਰੀ ਕੀਤੀ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ : ਤਰੁਨਪ੍ਰੀਤ ਸਿੰਘ ਸੌਂਦ
ਸਤੰਬਰ ‘ਚ ਆਮ ਨਾਲੋਂ ਬਿਜਲੀ ਮੰਗ 'ਚ 33 ਫ਼ੀਸਦ ਵੱਧ ਸਪਲਾਈ ਮੰਗ ਪੂਰੀ ਕੀਤੀ, ਚਾਰੇ ਖੇਤਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ ਗਈ
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਫੜਿਆ ਲੁੱਟ-ਖੋਹ ਗਿਰੋਹ ਦਾ ਮਾਸਟਰਮਾਈਂਡ
40 ਤੋਂ ਵੱਧ ਵਾਰਦਾਤਾਂ ਕੀਤੀਆਂ, 25 ਤੋਂ ਵੱਧ ਕੇਸ ਦਰਜ, ਪੰਜਾਬ ਸਮੇਤ ਕਈ ਸੂਬਿਆਂ ਦੀ ਪੁਲਿਸ ਲੰਬੇ ਸਮੇਂ ਤੋਂ ਕਰ ਰਹੀ ਸੀ ਭਾਲ
ਲੁਧਿਆਣਾ ਤੋਂ ਵਿਧਾਇਕ ਬੱਗਾ ਨੇ ਆਰ.ਐੱਮ.ਸੀ. ਸੜਕ ਦਾ ਕੀਤਾ ਉਦਘਾਟਨ
ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ