ਫਰੀਦਕੋਟ, (ਹਿੰ.ਸ.) ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿੰਗਰਾ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਇੱਕ ਦਰਦਨਾਕ ਹਾਦਸੇ ਵਿੱਚ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਪਿਤਾ ਇੰਦਰਜੀਤ ਸਿੰਘ ਦੇ ਨਾਲ ਗੁਰਦੁਆਰਾ ਸ੍ਰੀ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਨ। ਮੰਗਲਵਾਰ ਸ਼ਾਮ ਨੂੰ ਉਹ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਉੱਗੀ ਘਾਹ ਦੀ ਸਫਾਈ ਕਰਨ ਲਈ ਘਾਹ ਕੱਟਣ ਵਾਲੀ ਮਸ਼ੀਨ ਚਲਾ ਰਹੇ ਸਨ। ਇਸ ਦੌਰਾਨ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਜ਼ਮੀਨ ਗਿੱਲੀ ਹੋਣ ਕਰਕੇ ਮਸ਼ੀਨ ਵਿੱਚ ਅਚਾਨਕ ਕਰੰਟ ਆ ਗਿਆ ਅਤੇ ਮਨਜਿੰਦਰ ਸਿੰਘ ਇਸ ਦੀ ਲਪੇਟ ਵਿੱਚ ਆ ਗਏ। ਕਰੰਟ ਲੱਗਣ ਕਾਰਨ ਮਨਜਿੰਦਰ ਸਿੰਘ ਗੰਭੀਰ ਰੂਪ ਵਿੱਚ ਝੁਲਸ ਗਏ, ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਨਜਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਕਿੰਗਰਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਫਰੀਦਕੋਟ ਦੇ ਕਿੰਗਰਾ ਪਿੰਡ ’ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
ਫਰੀਦਕੋਟ ਜ਼ਿਲ੍ਹੇ ਪਿੰਡ ਕਿੰਗਰਾ ਵਿੱਚ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਇੱਕ ਦਰਦਨਾਲ ਹਾਦਸੇ ਵਿੱਚ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਮੁੱਖ ਖ਼ਬਰਾਂ
ਮੋਹਾਲੀ ’ਚ ਏ. ਐਸ. ਆਈ. ਦੀ ਗੋਲੀ ਲੱਗਣ ਨਾਲ ਮੌਤ
ਮ੍ਰਿਤਕ ਦੇ ਪੁੱਤਰ ਨੇ ਕਿਹਾ : ਵੀਡੀਓ ’ਚ ਦਿਖਾਈ ਦੇ ਰਿਹੈ ਕਿ ਬੰਦੂਕ ਹੇਠਾਂ ਡਿੱਗੀ ਤੇ ਇਸ ਤੋਂ ਬਾਅਦ 7 ਤੋਂ 8 ਫਾਇਰ ਹੋਏ ਅਤੇ ਛੱਤ ’ਤੇ ਵੀ ਗੋਲੀਆਂ ਲੱਗਣ ਦੇ ਨਿਸ਼ਾਨ ਮੌਜੂਦ ਹਨ
ਲੁਧਿਆਣਾ ਦੇ ਸਰਕਾਰੀ ਸਕੂਲ ’ਚ ਹੈੱਡ ਟੀਚਰ ਦੀ ਅਚਾਨਕ ਮੌਤ
ਛਾਤੀ 'ਚ ਦਰਦ ਤੋਂ ਬਾਅਦ ਹੋਏ ਬੇਹੋਸ਼, ਡੀਐਮਸੀ 'ਚ ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਕਪੂਰਥਲਾ ’ਚ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਖੇਤ ’ਚੋਂ ਬਰਾਮਦ, 2 ਗ੍ਰਿਫ਼ਤਾਰ
ਅਮਨਦੀਪ ਕੋਲ 50 ਹਜ਼ਾਰ ਰੁਪਏ ਹੋਣ ਦੀ ਗੱਲ ਸਾਹਮਣੇ ਆਈ, ਪਰ ਇਸ ਰਕਮ ਸਬੰਧੀ ਹਾਲੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ
ਅਬੋਹਰ ਵਿੱਚ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ, ਦੋ ਦੋਸਤ ਗੰਭੀਰ ਜ਼ਖ਼ਮੀ
ਅਬੋਹਰ ਵਿੱਚ ਬੇਸਹਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿੱਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਮਜੀਠਾ ਵਿੱਚ ਸਿਰਫਿਰੇ ਆਸ਼ਿਕ ਨੇ ਆਪਣੇ ਆਪ ਨੂੰ ਲਗਾਈ ਅੱਗ, ਮੌਕੇ ’ਤੇ ਮੌਤ
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਇੱਕ ਨੌਜਵਾਨ ਨੇ ਪ੍ਰੇਮਿਕ ਨਾਲ ਗੱਲਬਾਤ ਬੰਦ ਹੋਣ ਕਾਰਨ ਨਾਰਾਜ਼ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਤੇ ਫਿਰ ਉਸ ਨੂੰ ਵੀ ਅੱਗ ਦੀ ਲਪੇਟ ਵਿੱਚ ਲੈਣ ਦੀ ਕੋਸ਼ਿਸ਼ ਕੀਤੀ।