ਫਾਜ਼ਿਲਕਾ, 15 ਸਤੰਬਰ (ਹਿੰ.ਸ.) : ਰਿਧੀ ਸਿੱਧੀ ਗਣੇਸ਼ ਵੈਲਫੇਅਰ ਸੋਸਾਇਟੀ ਵੱਲੋਂ ਗਣੇਸ਼ ਮਹਾਰਾਜ ਜੀ ਦੇ ਪਾਵਨ ਆਗਮਨ ਅਤੇ ਗਣੇਸ਼ ਚਤੁਰਥੀ ਦੇ ਸਬੰਧ ਵਿੱਚ ਫਾਜ਼ਿਲਕਾ ਦੇ ਪ੍ਰਸਿੱਧ ਦੁਰਗਿਆਨਾ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਖੁਸ਼ਬੂ ਸਵਨਾ ਨੇ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਫਾਜ਼ਿਲਕਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਕੀਤੀ। ਸ਼ੋਭਾ ਯਾਤਰਾ ਦੌਰਾਨ ‘ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਖੁਸ਼ਬੂ ਸਵਨਾ ਨੇ ਕਿਹਾ ਕਿ ਰਿਧੀ ਸਿੱਧੀ ਗਣੇਸ਼ ਵੈਲਫੇਅਰ ਸੋਸਾਇਟੀ ਵੱਲੋਂ ਹਰ ਸਾਲ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸੋਸਾਇਟੀ ਦਾ ਮੁੱਖ ਮਕਸਦ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ ਅਤੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਗਣੇਸ਼ ਜੀ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਅਤੇ ਹਰ ਪਰਿਵਾਰ ’ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ।
ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
ਫਾਜ਼ਿਲਕਾ ’ਚ ਗਣੇਸ਼ ਚਤੁਰਥੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ
ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ
By :
True Update
,
Harpreet Singh
•