ਧਾਰਮਿਕ ਸਮਾਗਮ ਦਾ ਆਯੋਜਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ

ਵੱਖ-ਵੱਖ ਕਵੀਸ਼ਰੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

By : True Update , Harmanjot Singh
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ

ਮੋਹਾਲੀ, 01 ਸਤੰਬਰ (ਹਿੰ.ਸ.) : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਸਮਾਗਮ ਦੌਰਾਨ ਭਾਈ ਗੁਰਕਾਰਜ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਨਾਲ ਸਬੰਧਤ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ, ਜਦਕਿ ਭਾਈ ਸੰਦੀਪ ਸਿੰਘ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਕਵੀਸ਼ਰੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾਇਆ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਪੂਰਨਤਾ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਕਾ ਅਤੁੱਟ ਲੰਗਰ ਛਕਿਆ।

ਮੁੱਖ ਖ਼ਬਰਾਂ

ਇਟਲੀ ’ਚ ਮੋਗਾ ਦੇ ਨੌਜਵਾਨ ਦੀ ਹਾਦਸੇ ’ਚ ਮੌਤ

ਇਟਲੀ ’ਚ ਮੋਗਾ ਦੇ ਨੌਜਵਾਨ ਦੀ ਹਾਦਸੇ ’ਚ ਮੌਤ

ਪਤਨੀ ਅਤੇ 8 ਤੇ 10 ਸਾਲ ਦੇ ਦੋਵੇਂ ਬੱਚੇ ਕਾਰ ਅੰਦਰ ਬੈਠੇ ਕਰ ਰਹੇ ਸੀ ਉਸ ਦੀ ਉਡੀਕ 

ਮਹਿਲਾ ਦੀ ਬੇਸਬਾਲ ਨਾਲ ਕੁੱਟਮਾਰ ਮਗਰੋਂ ਗੋਲੀਆਂ ਮਾਰ ਕੇ ਹੱਤਿਆ

ਮਹਿਲਾ ਦੀ ਬੇਸਬਾਲ ਨਾਲ ਕੁੱਟਮਾਰ ਮਗਰੋਂ ਗੋਲੀਆਂ ਮਾਰ ਕੇ ਹੱਤਿਆ

ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ

ਮੋਗਾ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

ਮੋਗਾ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

ਡੀ.ਸੀ. ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-7 ਵਿੱਚ ਚਾਵਲਾ ਚੌਂਕ ਤੋਂ ਮਟੌਰ ਤੱਕ ਸੀਵਰੇਜ ਪਾਈਪ ਲਾਈਨ ਦੀ ਸ਼ੁਰੂਆਤ ਕੀਤੀ।

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।