ਸ਼ਾਮ 6 ਵਜੇ ਲਾਇਲਪੁਰ ਖਾਲਸਾ ਕਾਲਜ ’ਚ ਕਰਵਾਇਆ ਜਾਵੇਗਾ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ  ਗੁਰੂ  ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ  ਸਥਾਪਨਾ

By : True Update , Kamaljeet Singh Kamal
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

ਜਲੰਧਰ, 05 ਸਤੰਬਰ (ਹਿੰ.ਸ.) : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਲਾਈਟ ਸ਼ੋਅ 6 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਕਰਵਾਇਆ ਜਾਵੇਗਾ। ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ਼ੁਭੀ ਆਂਗਰਾ ਵੱਲੋਂ ਪ੍ਰੋਗਰਾਮ ਵਾਲੀ ਥਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ਨੂੰ ਡਿਊਟੀਆਂ ਸੌਂਪਣ ਲਈ ਮੀਟਿੰਗ ਕੀਤੀ ਗਈ। ਐਸਡੀਐਮ ਨੇ ਦੱਸਿਆ ਕਿ ਡਰੋਨ ਲਾਈਟ ਸ਼ੋਅ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਦੀਵੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ। ਮੀਟਿੰਗ ਦੌਰਾਨ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਵਾਜਾਈ ਪ੍ਰਬੰਧਨ, ਪਾਰਕਿੰਗ, ਪ੍ਰੋਗਰਾਮ ਸਥਾਨ ਦੀ ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਐਮਰਜੈਂਸੀ ਮੈਡੀਕਲ ਸਹਾਇਤਾ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਡਰੋਨ ਸ਼ੋਅ ਤੋਂ ਇਲਾਵਾ ਪ੍ਰਸਿੱਧ ਰਾਗੀ ਜਥੇ ਵੀ ਸ਼ਾਮਲ ਹੋਣਗੇ, ਜੋ ਕੀਰਤਨ ਰਾਹੀਂ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਨਗੇ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਆਮ ਸ਼ਰਧਾਲੂਆਂ ਵਜੋਂ ਸ਼ਾਮਲ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾ ਭੇਟ ਕਰਨਗੀਆਂ। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸੂਬੇ ਭਰ ਵਿੱਚ ਡਰੋਨ ਸ਼ੋਅ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਣ ਵਾਲੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6.50 ਲੱਖ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਮੁੱਖ ਖ਼ਬਰਾਂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਡਿਪਟੀ ਕਮਿਸ਼ਨਰ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ਾਮ 7 ਵਜੇ ਸ਼ੁਰੂ ਹੋਵੇਗਾ ਸ਼ੋਅ

ਡਿਪਟੀ ਕਮਿਸ਼ਨਰ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ਾਮ 7 ਵਜੇ ਸ਼ੁਰੂ ਹੋਵੇਗਾ ਸ਼ੋਅ

ਰਾਤ ਨੂੰ ਆਕਾਸ਼ ’ਚ ਡ੍ਰੋਨਾਂ ਰਾਹੀਂ ਕੀਤੀ ਜਾਣ ਵਾਲੀ ਵਿਸ਼ੇਸ਼ ਡਿਜੀਟਲ ਪੇਸ਼ਕਾਰੀ ’ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋ ਸਕੇ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ : ਪਲਵੀ ਮਿਸ਼ਰਾ