ਭੁਲੱਥ, 31 ਅਗਸਤ (ਹਿੰ.ਸ.) : ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 2 ਸਤੰਬਰ ਨੂੰ ਭੁਲੱਥ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਭੁਲੱਥ ਦਾ ਦੌਰਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸਐਸਪੀ ਗੌਰਵ ਤੂਰਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡ੍ਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੀ ਮਿਆਦ ਲਗਭਗ 25 ਤੋਂ 30 ਮਿੰਟ ਹੋਵੇਗੀ। ਰਾਤ ਨੂੰ ਆਕਾਸ਼ ਵਿੱਚ ਡ੍ਰੋਨਾਂ ਰਾਹੀਂ ਕੀਤੀ ਜਾਣ ਵਾਲੀ ਇਸ ਵਿਸ਼ੇਸ਼ ਡਿਜੀਟਲ ਪੇਸ਼ਕਾਰੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਪ੍ਰਦਰਸ਼ਨ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੇ ਅਮਰ ਸੰਦੇਸ਼ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ ਅਤੇ ਅਜਿਹੇ ਸਮਾਗਮ ਇਨ੍ਹਾਂ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਤਹਿਤ 1 ਸਤੰਬਰ ਨੂੰ ਫਗਵਾੜਾ, 3 ਸਤੰਬਰ ਨੂੰ ਸੁਲਤਾਨਪੁਰ ਲੋਧੀ ਅਤੇ 5 ਸਤੰਬਰ ਨੂੰ ਕਪੂਰਥਲਾ ਵਿਖੇ ਵੀ ਡ੍ਰੋਨ ਸ਼ੋਅ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਗਤ ਇਸ ਵਿਸ਼ੇਸ਼ ਪੇਸ਼ਕਾਰੀ ਨੂੰ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਦੇਖ ਸਕੇ। ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ਾਮ 7 ਵਜੇ ਸ਼ੁਰੂ ਹੋਵੇਗਾ ਸ਼ੋਅ
ਰਾਤ ਨੂੰ ਆਕਾਸ਼ ’ਚ ਡ੍ਰੋਨਾਂ ਰਾਹੀਂ ਕੀਤੀ ਜਾਣ ਵਾਲੀ ਵਿਸ਼ੇਸ਼ ਡਿਜੀਟਲ ਪੇਸ਼ਕਾਰੀ ’ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ
ਮੁੱਖ ਖ਼ਬਰਾਂ
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 92 ਡਰੋਨ ਸ਼ੋਅ
ਗੁਰੂ ਸਾਹਿਬ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਚਾਰ ਸ਼ੋਭਾ ਯਾਤਰਾਵਾਂ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਕੱਢੀਆਂ ਜਾਣਗੀਆਂ
ਨੀਟ ਪੀ. ਜੀ. ਪ੍ਰੀਖਿਆ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਕੇਂਦਰ ’ਤੇ ਪਹੁੰਚਣ ਦੀ ਹਦਾਇਤ
ਕਪੂਰਥਲਾ 'ਚ ਡੇਂਗੂ ਦੇ 16 ਮਾਮਲੇ, ਡੀਸੀ ਵੱਲੋਂ ਘਰ-ਘਰ ਲਾਰਵੇ ਦੀ ਜਾਂਚ ਅਤੇ ਫੋਗਿੰਗ ਤੇਜ਼ ਕਰਨ ਦੇ ਹੁਕਮ
ਕਪੂਰਥਲਾ ਵਿੱਚ ਡਿਪਟੀ ਕਮਿਸਨਰ ਅਕਾਸ਼ ਬਾਂਸਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਵਿਰੋਧੀ ਮੁਹਿੰਮ ਤਹਿਤ ਘਰ-ਘਰ ਲਾਰਵੇ ਦੀ ਜਾਂਚ, ਬੁਖਾਰ ਦੀ ਨਿਗਰਾਨੀ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਫੋਗਿੰਗ ਦਾ ਕੰਮ ਜੰਗੀ ਪੱਧਰ 'ਤੇ ਕਰਨ ਲਈ ਕਿਹਾ।
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਬੀਬੀ ਰਾਜਵੰਤ ਕੌਰ ਅਤੇ ਭਾਈ ਅਮਨਦੀਪ ਸਿੰਘ ਜੀ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾ ਦੇ ਹਜ਼ੂਰੀ ਜੱਥੇ ਸ਼ਾਮਿਲ ਸਨ।
ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ 11 ਜੂਨ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏਗੀ।
ਅੰਮ੍ਰਿਤਸਰ ਵਿੱਚ 11 ਜੂਨ ਨੂੰ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਇੱਕ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਪੰਜਾਬ ਸਰਕਾਰ ਨੇ ਖੂਨਦਾਨ ਕੈਂਪ, ਡਰੋਨ ਸ਼ੋਅ, ਦੂਰਦਰਸ਼ਨ ਸ਼ੋਅ, ਅਤੇ ਵਾਤਾਵਰਣ ਸੰਭਾਲ ਮੁਹਿੰਮਾਂ ਦੀ ਯੋਜਨਾ ਬਣਾਈ ਹੈ। ਵਾਤਾਵਰਣ ਸੰਭਾਲ ਲਈ 6.5 ਲੱਖ ਬੂਟੇ ਲਗਾਏ ਜਾਣਗੇ। ਮੀਟਿੰਗ ਵਿੱਚ ਸੁਰੱਖਿਆ, ਸਹੂਲਤਾਂ, ਅਤੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ।