ਜਲਾਲਾਬਾਦ ਵਿੱਚ ਸਫ਼ਾਈ ਕਮੇਟੀ ਦਾ ਗਠਨ

ਜਲਾਲਾਬਾਦ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਫ਼ਾਈ ਕਮੇਟੀ ਦਾ ਗਠਨ

ਜਲਾਲਾਬਾਦ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਫ਼ਾਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ, ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਬਾਰੇ ਕਿਹਾ ਹੈ।

By : True Update , Tanish kajla
ਜਲਾਲਾਬਾਦ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਫ਼ਾਈ ਕਮੇਟੀ ਦਾ ਗਠਨ

ਫਾਜ਼ਿਲਕਾ, (ਹਿੰ.ਸ.) ਨਗਰ ਕੌਂਸਲ ਜਲਾਲਾਬਾਦ ਵਿਖੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਫ਼ਾਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਬੁੱਧਵਾਰ ਨੂੰ ਨਗਰ ਕੌਂਸਲ ਜਲਾਲਾਬਾਦ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਾਰਜ ਸਾਧਕ ਅਫ਼ਸਰ ਰੋਹਿਤ ਕਰਵਾਸਰਾ ਨੇ ਕੀਤੀ। ਮੀਟਿੰਗ ਦੌਰਾਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ, ਸਫ਼ਾਈ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਰਜ ਸਾਧਕ ਅਫ਼ਸਰ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਫ਼ਾਈ ਨਾਲ ਸਬੰਧਤ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਮਨਦੀਪ ਸੀ.ਐਫ , ਸਮੂਹ ਸਵੱਛਤਾ ਟੀਮ ਅਤੇ ਸਵੱਛਤਾ ਕੇਮਟੀ ਦੇ ਮੈਂਬਰ ਹਾਜ਼ਰ ਸਨ।