ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ

ਲੁਧਿਆਣਾ ’ਚ ਵਿਆਹੁਤਾ ਨੇ ਲਗਾਇਆ ਫਾਹਾ, ਮੌਤ

ਲੁਧਿਆਣਾ ਦੇ ਥਾਣਾ ਕੂੰਮਕਲਾਂ ਦੇ ਇਲਾਕੇ 'ਚ ਇੱਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

By : True Update , Harmanjot Singh


ਲੁਧਿਆਣਾ ’ਚ ਵਿਆਹੁਤਾ ਨੇ ਲਗਾਇਆ ਫਾਹਾ, ਮੌਤ

ਲੁਧਿਆਣਾ, 12 ਅਗਸਤ (ਹਿੰ.ਸ.) : ਲੁਧਿਆਣਾ ਦੇ ਥਾਣਾ ਕੂੰਮਕਲਾਂ ਵਿੱਚ ਇੱਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਅਨੀਸ਼ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਕਰੀਬ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਉਸਦੇ ਮੁਤਾਬਕ ਘਟਨਾ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਤੀ-ਪਤਨੀ ਵਿਚਕਾਰ ਕਹਾਸੁਣੀ ਹੋਈ ਸੀ। ਇਸ ਤੋਂ ਬਾਅਦ ਉਹ ਆਪਣੇ ਕੰਮ ’ਤੇ ਚਲਾ ਗਿਆ। ਸ਼ਾਮ ਨੂੰ ਜਦੋਂ ਉਹ ਵਾਪਸ ਕਮਰੇ ਵਿੱਚ ਆਇਆ ਤਾਂ ਪੂਜਾ ਨੂੰ ਪੱਖੇ ਨਾਲ ਲਟਕਿਆ ਹੋਇਆ ਦੇਖਿਆ। ਅਨੀਸ਼ ਨੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਦੀ ਮਦਦ ਨਾਲ ਪੂਜਾ ਨੂੰ ਹੇਠਾਂ ਉਤਾਰਿਆ। ਇਸ ਤੋਂ ਬਾਅਦ ਥਾਣਾ ਕੂੰਮਕਲਾਂ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਖ਼ਬਰਾਂ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਮ੍ਰਿਤਕਾ ਦੀ ਧੀ ਤੇ ਮੁਲਜ਼ਮ ਦੀ ਮਾਸੀ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

ਅਜਨਾਲਾ ’ਚ ਆਪਸੀ ਵਿਵਾਦ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜਨਾਲਾ ’ਚ ਆਪਸੀ ਵਿਵਾਦ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਰਿਵਾਰ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕੀਤੀ  ਸਖ਼ਤ ਕਾਰਵਾਈ ਦੀ ਮੰਗ

ਪਟਿਆਲਾ ਦੇ ਨਿੱਜੀ ਹਸਪਤਾਲ 'ਚ ਆਪਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼

ਪਟਿਆਲਾ ਦੇ ਨਿੱਜੀ ਹਸਪਤਾਲ 'ਚ ਆਪਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼

ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪਰੇਸ਼ਨ ਦੌਰਾਨ 41 ਸਾਲਾ ਔਰਤ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਆਪਰੇਸ਼ਨ ਤੋਂ ਪਹਿਲਾਂ ਡਾਕਟਰਾਂ ਨੇ ਸਰਜਰੀ ਭਰੋਸਾ ਦਿੱਤਾ ਸੀ ਕਿ ਕੁੱਝ ਮਿੰਟਾ 'ਚ ਸਫਲਤਾਪੂਰਵਕ ਆਪਰੇਸ਼ਨ ਹੋ ਜਾਵੇਗਾ।

ਪੰਜਾਬ : ਸੰਗਰੂਰ ਵਿੱਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਐੱਸ.ਆਈ.ਟੀ. ਗਠਿਤ

ਪੰਜਾਬ : ਸੰਗਰੂਰ ਵਿੱਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਐੱਸ.ਆਈ.ਟੀ. ਗਠਿਤ

ਸੰਗਰੂਰ ਜ਼ਿਲ੍ਹੇ ਦੇ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਹਮਲਾਵਰਾਂ ਨੇ ਕੱਚ ਦੀ ਬੋਤਲ ਵਿੱਚ ਪੈਟਰੋਲ ਭਰ ਕੇ ਸੁੱਟਿਆ ਹੈ।


ਅੰਮ੍ਰਿਤਸਰ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿਖੇ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ।  ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।