ਮਾਲੇਰਕੋਟਲਾ ਵਿੱਚ ਪ੍ਰੀਗੈਬਾਲਿਨ ਤੇ ਪਾਬੰਦੀ

ਮਾਲੇਰਕੋਟਲਾ ਵਿੱਚ ਪ੍ਰੀਗੈਬਾਲਿਨ ਦੇ ਕੈਪਸੂਲਾਂ ਉੱਤੇ ਪਾਬੰਦੀ ਲਗਾਈ ਗਈ

ਮਾਲੇਰਕੋਟਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਨੇ ਪ੍ਰੀਗੈਬਾਲਿਨ ਕੈਪਸੂਲਾਂ ਉੱਤੇ 75 ਐਮ.ਜੀ ਤੋਂ ਵੱਧ ਮਾਤਰਾ ਦੀ ਵਿਕਰੀ ਤੇ ਪਾਬੰਦੀ ਲਗਾਈ, ਹੁਕਮ 2026 ਤੱਕ ਲਾਗੂ ਰਹੇਗਾ।

By : Harpreet Singh
ਮਾਲੇਰਕੋਟਲਾ ਵਿੱਚ ਪ੍ਰੀਗੈਬਾਲਿਨ ਦੇ ਕੈਪਸੂਲਾਂ ਉੱਤੇ ਪਾਬੰਦੀ ਲਗਾਈ ਗਈ

ਮਾਲੇਰਕੋਟਲਾ (ਹਿੰ.ਸ.) ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾਂਦੀ ਹੈ। ਜ਼ਿਲ੍ਹੇ ਵਿੱਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਪ੍ਰੀਗੈਬਾਲਿਨ ਦਾ ਕੈਪਸੂਲ ਜੇ ਕੋਈ ਡਾਕਟਰ ਕਿਸੇ ਮਰੀਜ ਨੂੰ ਲਿਖਦਾ ਹੈ ਤਾਂ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਅਸਲ ਪ੍ਰੀਸਕ੍ਰਿਪਸ਼ਨ ਸਲਿਪ ’ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।