ਮੋਗਾ ਥਾਣਾ ਹਮਲੇ ਦਾ ਜਾਇਜ਼ਾ ਲੈਣ ਪਹੁੰਚੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ, ਸੜਕ ’ਤੇ ਦਿੱਤਾ ਧਰਨਾ
ਮੋਗਾ, 09 ਜੁਲਾਈ (ਹਿੰ.ਸ.)| ਮੋਗਾ ਦੇ ਥਾਣਾ ਸਦਰ ’ਤੇ ਹੋਏ ਹਾਲੀਆ ਹਮਲੇ ਦਾ ਜਾਇਜ਼ਾ ਲੈਣ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ। ਪੁਲਿਸ ਨੇ ਉਨ੍ਹਾਂ ਨੂੰ ਪਿੰਡ ਦੁਨੇਕੇ ਨੇੜੇ ਭਾਰੀ ਫੋਰਸ ਨਾਲ ਰੋਕ ਲਿਆ, ਜਿਸ ਦੇ ਵਿਰੋਧ ਵਿੱਚ ਬਿੱਟੂ ਨੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਸੜਕ ’ਤੇ ਹੀ ਧਰਨਾ ਸ਼ੁਰੂ ਕਰ ਦਿੱਤਾ। ਭਾਰੀ ਵਿਰੋਧ ਅਤੇ ਪ੍ਰਦਰਸ਼ਨ ਤੋਂ ਬਾਅਦ ਆਖ਼ਿਰਕਾਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ। ਇਸ ਦੌਰਾਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਮੋਗਾ ਪਹੁੰਚ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੋਕਣ ਲਈ ਡੀਐੱਸਪੀ, ਐੱਸਐੱਚਓ, ਐੱਸਪੀ ਅਤੇ ਐੱਸਐੱਸਪੀ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ, ਜੇਕਰ ਇਹ ਤਾਕਤ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਸੁਧਾਰਨ ਲਈ ਵਰਤੀ ਜਾਂਦੀ ਤਾਂ ਹਾਲਾਤ ਵੱਖਰੇ ਹੁੰਦੇ।
ਬਿੱਟੂ ਨੇ ਕਿਹਾ ਕਿ ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ ਕਈ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲੇ ਕੀਤੇ ਜਾ ਚੁੱਕੇ ਹਨ ਅਤੇ ਸਰਕਾਰ ਮੁੱਖ ਦੋਸ਼ੀਆਂ ਤੱਕ ਪਹੁੰਚਣ ਵਿੱਚ ਅਸਫਲ ਰਹੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਪੁਲਿਸ ਦੀ ਸਮਰੱਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਕਾਬਲ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸਮਰੱਥਾ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੂੰ ਅਪਰਾਧੀਆਂ ਖ਼ਿਲਾਫ਼ ਖੁੱਲ੍ਹੀ ਕਾਰਵਾਈ ਕਰਨ ਦੀ ਬਜਾਏ ਸਿਆਸੀ ਕੰਮਾਂ ਅਤੇ ਜਾਂਚ ਟੀਮਾਂ ਵਿੱਚ ਉਲਝਾਇਆ ਜਾ ਰਿਹਾ ਹੈ। ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਲਗਾਤਾਰ ਖਰਾਬ ਹੋ ਰਹੀ ਹੈ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਬਿਨਾਂ ਕਿਸੇ ਡਰ ਦੇ ਲੋਕਾਂ ਸਾਹਮਣੇ ਲਿਆਂਦਾ ਜਾਵੇ। ਬਿੱਟੂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀ ਰੱਖੇਗੀ।
ਮੋਗਾ ਥਾਣਾ ਹਮਲੇ ਤੇ ਰਵਨੀਠ ਬਿੱਟੂ ਰੋਕਿਆ
ਪੁਲਿਸ ਕੋਲ ਰਵਨੀਠ ਸਿੰਘ ਬਿੱਟੂ ਨੂੰ ਮੋਗਾ ਥਾਣੇ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਖੱਬੜਦੀ ਗਈ ਸੀ। ਧਰਨਾ ਮੁਕਾਬਲੇ ਕਰਦੇ ਹੋਏ ਉਹ ਸੜਕ ’ਤੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਸੀ।
ਮੋਗਾ ਦੀ ਸਰਕਾਰੀ ਥਾਣੇ ਵਿੱਚ ਕੇਂਦਰੀ ਮੰਤਰੀ ਰਵਨੀਠ ਬਿੱਟੂ ਨੇ ਪੁਲਿਸ ਨਾਲ ਜਾਦੂਆਂ ਦੇ ਬਾਵਜੂਦ ਸੜਕ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਉਹ ਦਾਅਵਾ ਕੀਤਾ ਕਿ ਪੁਲਿਸ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਖ਼ਤਰੇ ਵਿੱਚ ਆ ਰਹੀ ਹੈ ਅਤੇ ਅਪਰਾਧੀਆਂ ਨੂੰ ਨਜ਼ਰ ਆਉਣ ਤੋਂ ਵਾਂਝਾ ਕਰਦੀ ਹੋਈ ਹੈ।
By :
Tanish kajla
,
True Update
•