ਮੋਹਾਲੀ, (ਹਿੰ.ਸ.) ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਐੱਸ.ਏ.ਐੱਸ. ਨਗਰ ਦੀ ਸਵੀਪ ਟੀਮ ਵੱਲੋਂ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਫੀਲਡ ਦੌਰੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਦੀ ਅਗਵਾਈ ਹੇਠ ਟੀਮ ਨੇ ਮੋਹਾਲੀ ਦੇ ਬੂਥ ਨੰਬਰ 92 ਅਧੀਨ ਸੈਕਟਰ-80 ਨੇੜੇ ਸਥਿਤ ਝੁੱਗੀ-ਝੌਂਪੜੀਆਂ ਦਾ ਦੌਰਾ ਕੀਤਾ। ਟੀਮ ਨੇ ਉੱਥੇ ਰਹਿੰਦੇ ਕਰੀਬ 40 ਯੋਗ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਸਹੀ ਅਤੇ ਅਪਡੇਟ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਯੋਗ ਵੋਟਰਾਂ ਤੋਂ ਐਨਿਊਮਰੇਸ਼ਨ ਫਾਰਮ ਵੀ ਭਰਵਾਏ ਗਏ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ ਸਿਰ ਆਪਣੇ ਫਾਰਮ ਜਮ੍ਹਾਂ ਕਰਵਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਨੇ ਬੂਥ ਲੈਵਲ ਅਫ਼ਸਰ ਆਰਤੀ ਵੱਲੋਂ ਹਰ ਯੋਗ ਵੋਟਰ ਤੱਕ ਪਹੁੰਚਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਵੰਚਿਤ ਅਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਯੋਗ ਵੋਟਰਾਂ ਤੱਕ ਪਹੁੰਚ ਕਰਕੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ।ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸੁਰਿੰਦਰ ਬੱਤਰਾ ਅਤੇ ਆਰ.ਕੇ. ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਜੋ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਅਤੇ ਅਪਡੇਟ ਰਹੇ।
ਸਵੀਪ ਟੀਮ ਪਹੁੰਚੀ ਝੁੱਗੀ-ਝੌਂਪੜੀਆਂ ਤੱਕ, ਯੋਗ ਵੋਟਰਾਂ ਤੋਂ ਭਰਵਾਏ ਐਨਿਊਮਰੇਸ਼ਨ ਫਾਰਮ
ਜ਼ਿਲ੍ਹਾ ਮੋਹਾਲੀ ਦੀ ਨਗਰ ਦੀ ਸਵੀਪ ਟੀਮ ਵੱਲੋਂ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਸੈਕਟਰ-80 ਨੇੜੇ ਸਥਿਤ ਝੁੱਗੀ-ਝੌਂਪੜੀਆਂ ਦਾ ਦੌਰਾ ਕੀਤਾ।
ਮੁੱਖ ਖ਼ਬਰਾਂ
ਵੋਟਰ ਸੂਚੀ ਦੀ ਸੁਧਾਈ ਲਈ 6 ਸਤੰਬਰ ਨੂੰ ਵਿਸ਼ੇਸ਼ ਬੀਐੱਲਓ ਕੈਂਪ
ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਬੀਐੱਲਓ
ਡ੍ਰਾਫਟ ਵੋਟਰ ਸੂਚੀ ’ਚੋਂ ਨਾਮ ਹਟਾਉਣ ’ਤੇ ਰਾਘਵ ਚੱਢਾ ਨੇ ਲਾਏ ਸਿਆਸੀ ਬਦਲਾਖੋਰੀ ਦੇ ਦੋਸ਼
ਉਨ੍ਹਾਂ ਕਿਹਾ ਕਿ ਉਹ ਮੋਹਾਲੀ ਵਿੱਚ ਰਜਿਸਟਰਡ ਵੋਟਰ ਹਨ, ਫਿਰ ਵੀ ਉਨ੍ਹਾਂ ਨੂੰ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਿਫਟ ਦਿਖਾਇਆ ਗਿਆ ਹੈ
ਖੂਨੀ ਮਾਜਰਾ 'ਚ ਵੋਟਰ ਪੰਜੀਕਰਨ ਤੇ ਜਾਗਰੂਕਤਾ ਕੈਂਪ ਲਗਾਇਆ
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ
ਜਲੰਧਰ 'ਚ ਐਸਆਈਆਰ ਤਹਿਤ 100 ਫੀਸਦੀ ਘਰ-ਘਰ ਸਰਵੇ ਕਰਨ ਵਾਲੇ 32 ਬੀਐਲਓਜ਼ ਦਾ ਸਨਮਾਨ
ਵੋਟਰ ਸੂਚੀਆਂ ਨੂੰ 100% ਪੂਰਾ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਪੰਜਾਬ ’ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ : ਸੀ.ਈ.ਓ. ਪੰਜਾਬ
ਪੰਜਾਬ ਵਿੱਚ ਗਣਨਾ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ ਸੂਬੇ ਨੇ ਇੱਕ ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ।