ਮੋਹਾਲੀ, (ਹਿੰ.ਸ.) ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੀਨੀਅਰ ਸਿਟੀਜ਼ਨਾਂ ਨਾਲ ਭਰੀਆਂ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਬੇਹੱਦ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਸ਼ਰਧਾਲੂਆਂ ਵੱਲੋਂ ਮਿਲਦਾ ਪਿਆਰ ਅਤੇ ਧੰਨਵਾਦ ਸਰਕਾਰ ਨੂੰ ਲੋਕ ਭਲਾਈ ਦੇ ਕੰਮ ਹੋਰ ਜੋਸ਼ ਨਾਲ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਅਟਾਰੀ-ਵਾਹਗਾ ਸਰਹੱਦ ਦੇ ਦਰਸ਼ਨ ਕਰਨਗੇ। ਪਹਿਲੀ ਬੱਸ ਲਾਂਡਰਾਂ ਤੋਂ ਕੌਂਸਲਰ ਰਮਨਦੀਪ ਕੌਰ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ, ਜਦਕਿ ਦੂਜੀ ਬੱਸ ਨੂੰ ਸੈਕਟਰ-91 ਤੋਂ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾਈ। ਤੀਜੀ ਬੱਸ ਐਰੋਸਿਟੀ ਦੇ ਜੀ-ਬਲਾਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਈ। ਤਿੰਨਾਂ ਥਾਵਾਂ 'ਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਸਥਾਨਕ ਨੁਮਾਇੰਦੇ ਅਤੇ ਸ਼ਰਧਾਲੂ ਮੌਜੂਦ ਰਹੇ।
ਮੋਹਾਲੀ ਤੋਂ ਤਿੰਨ ਬੱਸਾਂ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ ਕੀਤੀਂਆਂ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
By :
True Update
,
Tanish kajla
•