ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਹਿੰ.ਸ.) ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਘਰ-ਘਰ ਸਰਵੇਖਣ ਅਤੇ ਐਨੂਮੇਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਹੋਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀਆਂ ਸੌਂਪੀਆਂ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨੂਮੇਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ 7,00,719 ਵੋਟਰ ਹਨ। ਇਨ੍ਹਾਂ ਵਿੱਚ 3,62,751 ਪੁਰਸ਼, 3,37,954 ਮਹਿਲਾ ਅਤੇ 14 ਥਰਡ ਜੈਂਡਰ ਵੋਟਰ ਸ਼ਾਮਲ ਹਨ। ਇਨ੍ਹਾਂ ਵੋਟਰਾਂ ਲਈ ਜ਼ਿਲ੍ਹੇ ਵਿੱਚ ਕੁੱਲ 936 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵਿਧਾਨ ਸਭਾ ਹਲਕਾ-ਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੜ ਹਲਕੇ ਵਿੱਚ 2,46,922 ਵੋਟਰ ਅਤੇ 324 ਪੋਲਿੰਗ ਸਟੇਸ਼ਨ, ਐਸ.ਏ.ਐਸ. ਨਗਰ ਹਲਕੇ ਵਿੱਚ 1,92,715 ਵੋਟਰ ਅਤੇ 283 ਪੋਲਿੰਗ ਸਟੇਸ਼ਨ, ਜਦਕਿ ਡੇਰਾਬੱਸੀ ਹਲਕੇ ਵਿੱਚ 2,61,082 ਵੋਟਰ ਅਤੇ 329 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਅਨਮੈਪਡ ਵੋਟਰਾਂ ਅਤੇ ਲਾਜ਼ੀਕਲ ਡਿਸਕ੍ਰੈਪੈਂਸੀ ਵਾਲੇ ਵੋਟਰਾਂ ਨੂੰ ਜਾਰੀ ਕੀਤੇ ਜਾਣ ਵਾਲੇ ਨੋਟਿਸਾਂ ਦੀ ਸੁਣਵਾਈ ਲਈ ਜ਼ਿਲ੍ਹੇ ਵਿੱਚ 87 ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ /ਅਸਿਸਟੈਂਟ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 84,795 ਅਨਮੈਪਡ ਵੋਟਰਾਂ ਅਤੇ 1,09,419 ਲਾਜੀਕਲ ਡਿਸਕ੍ਰੈਪੈਂਸੀਜ਼ ਦੀ ਪਛਾਣ ਕੀਤੀ ਗਈ ਹੈ। ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਸਬੰਧਤ ਵੋਟਰਾਂ ਨੂੰ ਨਿਰਧਾਰਤ ਈ.ਆਰ.ਓਜ਼/ਏ.ਈ.ਆਰ.ਓਜ਼ ਦੇ ਸਾਹਮਣੇ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਯੋਗ ਵੋਟਰ ਕਿਸੇ ਕਾਰਨ ਐਨੂਮੇਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ ਅਤੇ ਜਿਨ੍ਹਾਂ ਦੇ ਨਾਮ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਫਾਰਮ ਨੰਬਰ 6 ਰਾਹੀਂ ਨਵੀਂ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈੱਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਗਲਤੀ ਜਾਂ ਕਮੀ ਨਜ਼ਰ ਆਉਂਦੀ ਹੈ ਤਾਂ ਨਿਰਧਾਰਤ ਸਮਾਂ-ਸੀਮਾ ਅੰਦਰ ਦਾਅਵਾ, ਇਤਰਾਜ਼ ਜਾਂ ਸਬੰਧਤ ਫਾਰਮ ਜਮ੍ਹਾਂ ਕਰਵਾ ਕੇ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਸਹੀ ਦਰਜ ਕਰਵਾਏ ਜਾਣ।
ਐਨੂਮੇਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ
ਮੋਹਾਲੀ ਜ਼ਿਲ੍ਹੇ ਵਿੱਚ 7.01 ਲੱਖ ਵੋਟਰਾਂ ਦੀ ਡਰਾਫਟ ਸੂਚੀ ਜਾਰੀ
ਡੀ ਸੀ ਨੇ ਸਪੈਸ਼ਲ ਇੰਟੈਂਸਿਵ ਮੁਹਿੰਮ ਤਹਿਤ ਘਰ-ਘਰ ਸਰਵੇਖਣ ਪੜਾਅ ਮੁਕੰਮਲ ਹੋਣ ਉਪਰੰਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀਆਂ ਸੌਂਪੀਆਂ
By :
True Update
,
Harpreet Singh
•