ਕਪੂਰਥਲਾ, 14 ਸਤੰਬਰ (ਹਿੰ.ਸ.) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਮੂੰਗਫਲੀ ਦੀ ਕਾਸ਼ਤ ਦੇ ਉੱਨਤ ਤਰੀਕਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਅੱਜ ਪਿੰਡ ਮੋਠਾਂਵਾਲ ਵਿਖੇ ਖੇਤ ਟ੍ਰੇਨਿੰਗ ਕਮ ਫਾਰਮਰ ਸਕੂਲ ਲਗਾਇਆ ਜਾ ਰਿਹਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਨੇ ਦੱਸਿਆ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਮੂੰਗਫਲੀ ਦੀ ਬਿਜਾਈ ਦੇ ਢੰਗ, ਢੁਕਵੀਆਂ ਕਿਸਮਾਂ, ਖਾਦਾਂ ਦੀ ਵਰਤੋਂ, ਖੇਤੀ ਮਸ਼ੀਨਰੀ, ਨਦੀਨ ਪ੍ਰਬੰਧਨ ਅਤੇ ਮੰਡੀਕਰਨ ਸਬੰਧੀ ਖੇਤ ਵਿੱਚ ਹੀ ਵਿਹਾਰਕ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਮੂੰਗਫਲੀ ਦੀ ਕਾਸ਼ਤ ਕਰਨ ਦੇ ਚਾਹਵਾਨ ਕਿਸਾਨਾਂ ਨੂੰ ਇਸ ਟ੍ਰੇਨਿੰਗ ਕੈਂਪ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਡਾ. ਧੰਜੂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਸਾਲ ਬਹਾਰ ਰੁੱਤ ਦੀ ਮੱਕੀ ਦੇ ਬਦਲ ਵਜੋਂ ਮੂੰਗਫਲੀ ਦੀ ਫ਼ਸਲ 76 ਏਕੜ ਰਕਬੇ ਵਿੱਚ ਤਜਰਬੇ ਵਜੋਂ ਬੀਜੀ ਗਈ ਸੀ ਜਿਸ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਇਨ੍ਹਾਂ ਨਤੀਜਿਆਂ ਤੋਂ ਉਤਸ਼ਾਹਿਤ ਹੋ ਕੇ ਕਈ ਕਿਸਾਨਾਂ ਵੱਲੋਂ ਆਉਂਦੀ ਬਹਾਰ ਰੁੱਤ ਵਿੱਚ ਵੀ ਮੂੰਗਫਲੀ ਦੀ ਕਾਸ਼ਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 56 ਏਕੜ ਰਕਬੇ ਵਿੱਚ ਮੂੰਗਫਲੀ ਦੀ ਕਾਸ਼ਤ ਕੀਤੀ ਗਈ ਹੈ। ਜਿਸ ਦੀ ਫ਼ਸਲ ਅਕਤੂਬਰ ਮਹੀਨੇ ਵਿੱਚ ਮੰਡੀ ਵਿੱਚ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੂੰਗਫਲੀ ਦੀ ਫ਼ਸਲ ਝੋਨੇ ਅਤੇ ਬਹਾਰ ਰੁੱਤ ਦੀ ਮੱਕੀ ਦਾ ਇੱਕ ਵਧੀਆ ਬਦਲ ਸਾਬਤ ਹੋ ਰਹੀ ਹੈ। ਇਸ ਨਾਲ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੀ ਵੀ ਵੱਡੀ ਬੱਚਤ ਹੋ ਸਕਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੂੰਗਫਲੀ ਦੀ ਕਾਸ਼ਤ ਸਬੰਧੀ ਵਿਗਿਆਨਕ ਜਾਣਕਾਰੀ ਹਾਸਲ ਕਰਨ ਲਈ ਟ੍ਰੇਨਿੰਗ ਕੈਂਪ ਵਿੱਚ ਸ਼ਾਮਲ ਹੋਣ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਵੱਲ ਕਦਮ ਵਧਾਉਣ।
ਕਪੂਰਥਲਾ ’ਚ ਮੂੰਗਫਲੀ ਦੀ ਕਾਸ਼ਤ ਸਬੰਧੀ ਕਿਸਾਨ ਸਿਖਲਾਈ ਕੈਂਪ
ਕਿਸਾਨਾਂ ਨੂੰ ਬਿਜਾਈ, ਬੀਜ, ਖਾਦਾਂ, ਮਸ਼ੀਨਰੀ, ਨਦੀਨ ਪ੍ਰਬੰਧਨ ਤੇ ਮੰਡੀਕਰਨ ਬਾਰੇ ਦਿੱਤੀ ਜਾਵੇਗੀ ਜਾਣਕਾਰੀ
ਮੁੱਖ ਖ਼ਬਰਾਂ
ਪੰਜਾਬ ਦੇ ਕਿਸਾਨਾਂ ਦੇ ਮੁੱਦੇ ’ਤੇ ਪੀਐਸਐਫਸੀ ਤੇ ਯੂਐੱਸਡੀਏ ਵਫ਼ਦ ਵਿਚਾਲੇ ਅਹਿਮ ਚਰਚਾ
ਮੀਟਿੰਗ ਦੌਰਾਨ ਪੰਜਾਬ ਦੀ ਖੇਤੀਬਾੜੀ, ਫਸਲੀ ਵਿਭਿੰਨਤਾ, ਖੇਤੀ ਤਕਨਾਲੋਜੀ, ਨਿਰਯਾਤ, ਕਿਸਾਨਾਂ ਦੀ ਆਮਦਨ ਅਤੇ ਭਾਰਤ-ਅਮਰੀਕਾ ਖੇਤੀਬਾੜੀ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੋਹਾਲੀ ’ਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ, ਕਿਸਾਨ ਅਫਵਾਹਾਂ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ
ਡੇਰਾਬੱਸੀ ਦੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਯੂਰੀਆ ਦਾ ਲੋੜੀਂਦਾ ਸਟਾਕ ਮੌਜੂਦ ਹੈ।
ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਰਮਾ ਉਤਪਾਦਕ ਕਿਸਾਨਾਂ ਲਈ ਸਿਖਲਾਈ ਕੈਂਪ ਦਾ ਆਯੋਜਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰਾਂ ਦੁਆਰਾ ਨਰਮਾ ਵਿੱਚ ਲਾਗਤ-ਉੱਚ ਖੇਤੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕਿਸਾਨਾਂ ਨੂੰ ਸਿੰਚਾਈ, ਖਾਦ ਪ੍ਰਬੰਧਨ ਅਤੇ ਖੇਤੀ ਕੀਟਾਂ ਦੀ ਰੋਕਥਾਮ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਅਧੁਨਿਕ ਤਕਨਾਲੋਜੀ ਦੀ ਵਰਤੋਂ ਅਤੇ ਉਤਪਾਦਨ ਲਾਗਤਾਂ ਨੂੰ ਘਟਾਉਣ ਲਈ ਕਿਸਾਨਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।