ਨੀਤੀ ਤਲਵਾੜ ਨੇ ਕੀਤਾ ਸੰਬੋਧਨ

ਨੀਤੀ ਤਲਵਾੜ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਵਾਰਡ ਪ੍ਰਧਾਨ ਦੀ ਨਿਯੁਕਤੀ ਕੀਤੀ

ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਨੇਤਰੀ ਨੀਤੀ ਤਲਵਾੜ ਨੇ ਵਾਰਡ ਨੰਬਰ 49 ਵਿਖੇ ਮਹਿਲਾਵਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਈ ਅਹਿਮ ਘੋਸ਼ਣਾਵਾਂ ਕੀਤੀਆਂ।

By : Harmanjot Singh
ਨੀਤੀ ਤਲਵਾੜ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਵਾਰਡ ਪ੍ਰਧਾਨ ਦੀ ਨਿਯੁਕਤੀ ਕੀਤੀ

ਹੁਸ਼ਿਆਰਪੁਰ, (ਹਿੰ.ਸ.) । ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਨੇਤਰੀ ਨੀਤੀ ਤਲਵਾੜ ਨੇ ਵਾਰਡ ਨੰਬਰ 49 ਵਿਖੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਮਹਿਲਾ ਸ਼ਕਤੀ ਦੀ ਮਜ਼ਬੂਤੀ 'ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਵੀਨਾ ਆਦੀਆ ਨੂੰ ਵਾਰਡ ਨੰਬਰ 49 ਦੀ ਕਮਾਨ ਸੌਂਪਦਿਆਂ ਉਨ੍ਹਾਂ ਨੂੰ ਵਾਰਡ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਨੀਤੀ ਤਲਵਾੜ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਸੂਬੇ ਦੀ ਰਾਜਨੀਤੀ ਵਿੱਚ ਬਦਲਾਅ ਲਿਆਉਣ ਲਈ ਤਿਆਰ ਹਨ। ਉਨ੍ਹਾਂ ਕਿਹਾ, "ਮਹਿਲਾਵਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਧ ਰਿਹਾ ਇਹ ਅਥਾਹ ਵਿਸ਼ਵਾਸ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦਾ ਭਵਿੱਖ ਉੱਜਵਲ ਹੈ। ਜਦੋਂ ਮਹਿਲਾਵਾਂ ਕਿਸੇ ਲਹਿਰ ਦਾ ਹਿੱਸਾ ਬਣਦੀਆਂ ਹਨ, ਤਾਂ ਉਹ ਯਕੀਨੀ ਤੌਰ 'ਤੇ ਉਨਤੀ ਅਤੇ ਵਿਕਾਸ ਲੈ ਕੇ ਆਉਂਦੀਆਂ ਹਨ।" ਇਸ ਮੌਕੇ ਵਾਰਡ ਨੰਬਰ 49 ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਾਜ਼ਰ ਮਹਿਲਾਵਾਂ ਨੇ ਇੱਕ ਸੁਰ ਵਿੱਚ ਪਾਰਟੀ ਹਾਈਕਮਾਂਡ ਅੱਗੇ ਆਪਣੀ ਮੰਗ ਰੱਖਦਿਆਂ ਕਿਹਾ ਕਿ ਜੇਕਰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਵੱਲੋਂ ਵੀਨਾ ਆਦੀਆ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ, ਤਾਂ ਉਹ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਨਗਰ ਨਿਗਮ ਦੇ ਦਫ਼ਤਰ ਭੇਜਣਗੀਆਂ। ਵੀਨਾ ਆਦੀਆ ਨੇ ਇਸ ਮੌਕੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਇਲਾਕੇ ਦੀਆਂ ਕਈ ਪ੍ਰਮੁੱਖ ਮਹਿਲਾਵਾਂ ਅਤੇ ਵਰਕਰ ਮੌਜੂਦ ਸਨ।

ਮੁੱਖ ਖ਼ਬਰਾਂ

 ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

1980 ਦੇ ਦਹਾਕੇ ਵਿੱਚ ਨੌਜਵਾਨ ਆਗੂ ਵਜੋਂ ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ

ਫਾਜ਼ਿਲਕਾ 'ਚ ‘ਸਖੀ ਸਨਮਾਨ ਸਮਾਰੋਹ’ ਧੂਮ-ਧਾਮ ਨਾਲ ਕਰਵਾਇਆ

ਫਾਜ਼ਿਲਕਾ 'ਚ ‘ਸਖੀ ਸਨਮਾਨ ਸਮਾਰੋਹ’ ਧੂਮ-ਧਾਮ ਨਾਲ ਕਰਵਾਇਆ

ਸਮਾਗਮ 'ਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਕਰਨ ਵਾਲੀਆਂ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

ਪਰਮਿੰਦਰ ਸਿੰਘ ਗੋਲਡੀ ਖਰਡ਼ ਦੇ ਨਵੇ ਹਲਕਾ ਇੰਚਾਰਜ ਨਿਯੁਕਤ

ਪਰਮਿੰਦਰ ਸਿੰਘ ਗੋਲਡੀ ਖਰਡ਼ ਦੇ ਨਵੇ ਹਲਕਾ ਇੰਚਾਰਜ ਨਿਯੁਕਤ

ਪਿਛਲੇ ਦਿਨੀਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ’ਚ ਪਾਰਟੀ ਆਗੂਆਂ ਨਾਲ ਕੀਤੀ ਗਈ ਅਹਿਮ ਮੀਟਿੰਗ