ਪਟਿਆਲਾ, 25 ਅਗਸਤ (ਹਿੰ.ਸ.) 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਕਰਾਟੇ ਮੁਕਾਬਲੇ ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਕਰਵਾਏ ਗਏ। ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। 44 ਕਿਲੋ ਭਾਰ ਵਰਗ ਦੇ ਕਰਾਟੇ ਮੁਕਾਬਲੇ ਵਿੱਚ ਪਟਿਆਲਾ-1 ਦੀ ਏਜ਼ਲ ਅਸੀਸਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਮਾਣਾ ਦੀ ਆਰਾਧਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪਟਿਆਲਾ-3 ਦੀ ਨਮਨਜੋਤ ਕੌਰ ਅਤੇ ਨਾਭਾ ਦੀ ਬਬਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਲੈਕਚਰਾਰ ਪ੍ਰਵੀਨ ਕੁਮਾਰ, ਲੈਕਚਰਾਰ ਰਾਜੇਸ਼ ਕੁਮਾਰ (ਕਨਵੀਨਰ), ਰਵਿੰਦਰ ਸਿੰਘ, ਸੁਖਜੀਤ ਸਿੰਘ, ਹਤੇਂਦਰ ਸਿੰਘ, ਬਜਰੰਗ, ਜੈਤ ਸ਼ਾਹੂ, ਦੀਪ ਸਿੰਘ ਗਰੇਵਾਲ, ਡਾ. ਆਸਾ ਸਿੰਘ, ਰਾਕੇਸ਼ ਕੁਮਾਰ ਅਰੋੜਾ, ਰੁਪਿੰਦਰ ਕੌਰ, ਸੁਨੀਤਾ ਰਾਣੀ, ਮੁਹੰਮਦ ਸਾਜਿਦ ਹਨੀਫ, ਪ੍ਰਭਜੋਤ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਅਧਿਆਪਕ ਹਾਜ਼ਰ ਸਨ।
ਪਟਿਆਲਾ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ
ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ
ਮੁੱਖ ਖ਼ਬਰਾਂ
ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ
ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ
ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ 6 ਸਤੰਬਰ ਨੂੰ ਪਟਿਆਲਾ ’ਚ
ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ ਪੰਜਾਬ ਦੇ ਉੱਭਰਦੇ ਸਾਈਕਲਿਸਟਾਂ ਨੂੰ ਉੱਚ ਪੱਧਰੀ ਮੁਕਾਬਲੇ ਦਾ ਮੰਚ ਮੁਹੱਈਆ ਕਰਵਾਉਣਾ ਅਤੇ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ
ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ
ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ
70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ
ਇਸ ਮੌਕੇ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5 ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ
ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ