ਗੁਰਦਾਸਪੁਰ, (ਹਿੰ.ਸ.) ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਲਾਜ਼ਮ ਲਹਿਰ ਦੇ ਮੁੱਖ ਸੰਯੋਜਕ ਸੁਖਚੈਨ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਨੇ ਆਪਣੇ ਜ਼ਿਲ੍ਹੇ ਦੇ ਸਾਥੀਆਂ ਦਾ ਸਵਾਗਤ ਕਰਦਿਆਂ 7 ਅਗਸਤ ਨੂੰ ਸੈਕਟਰ-39, ਦਾਣਾ ਮੰਡੀ, ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਮਹਾਂ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਸਮੂਹ ਵਰਗਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦਾ ਪ੍ਰਗਟਾਵਾ 7 ਅਗਸਤ ਦੀ ਰੈਲੀ ਦੌਰਾਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 18 ਫ਼ੀਸਦੀ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ, 17-07-2020 ਦੇ ਪੱਤਰ ਨੂੰ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨਾ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਸਬੰਧੀ ਪੱਤਰ ਰੱਦ ਕਰਕੇ ਪਰਖਕਾਲ ਦੌਰਾਨ ਪੂਰੀ ਤਨਖ਼ਾਹ ਦੇਣਾ, ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣਾ, 200 ਜਜ਼ੀਆ ਟੈਕਸ ਖ਼ਤਮ ਕਰਨਾ, ਏ.ਸੀ.ਪੀ. ਸਕੀਮ ਬਹਾਲ ਕਰਨਾ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਸਮੂਹ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨਾ ਸ਼ਾਮਲ ਹਨ। ਮੀਟਿੰਗ ਦੌਰਾਨ ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ 7 ਅਗਸਤ ਦੀ ਮਹਾਂ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਇਸ ਨੂੰ ਮੁਲਾਜ਼ਮ ਏਕਤਾ ਦਾ ਵੱਡਾ ਪ੍ਰਦਰਸ਼ਨ ਬਣਾਉਣ ਦਾ ਸੱਦਾ ਦਿੱਤਾ।
ਚੰਡੀਗੜ੍ਹ 'ਚ ਰੈਲੀ 'ਚ ਹਜ਼ਾਰਾਂ ਮੁਲਾਜ਼ਮ ਹਿੱਸਾ ਲੈਣਗੇ
ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਗੁਰਦਾਸਪੁਰ ਤੋਂ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਲੈਣਗੇ ਹਿੱਸਾ : ਖਹਿਰਾ
ਇਸ ਮੌਕੇ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਮਹਾਂ ਰੈਲੀ ਵਿੱਚ ਸ਼ਮੂਲੀਅਤ ਕਰਨਗੇ।
By :
True Update
,
Kamaljeet Singh Kamal
•