ਬੱਚਿਆਂ ਲਈ ਖੇਡ-ਆਧਾਰਿਤ ਸਿੱਖਿਆ ਗਤੀਵਿਧੀਆਂ ਕਰਵਾਈਆਂ ਗਈਆਂ

ਆਂਗਣਵਾੜੀ ਕੇਂਦਰਾਂ ’ਚ ਬਾਲਪਨ ਦੀ ਮੁੱਢਲੀ ਦੇਖਭਾਲ ਤੇ ਸਿੱਖਿਆ ਦਿਵਸ ਮਨਾਇਆ

6 ਸਾਲ ਤੱਕ ਦੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ

By : True Update , Harpreet Singh
ਆਂਗਣਵਾੜੀ ਕੇਂਦਰਾਂ ’ਚ ਬਾਲਪਨ ਦੀ ਮੁੱਢਲੀ ਦੇਖਭਾਲ ਤੇ ਸਿੱਖਿਆ ਦਿਵਸ ਮਨਾਇਆ

ਅੰਮ੍ਰਿਤਸਰ, 12 ਸਤੰਬਰ (ਹਿੰ.ਸ.) : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ 6 ਸਾਲ ਤੱਕ ਦੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਅਤੇ ਸਮਾਜ ਨੂੰ ਜਾਗਰੂਕ ਕਰਨਾ ਰਿਹਾ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਲਈ ਖੇਡ-ਆਧਾਰਿਤ ਸਿੱਖਿਆ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਗੀਤ, ਨਾਚ, ਚਿੱਤਰਕਲਾ, ਬੌਧਿਕ ਵਿਕਾਸ ਨਾਲ ਜੁੜੀਆਂ ਖੇਡਾਂ ਅਤੇ ਹੋਰ ਰਚਨਾਤਮਕ ਸਰਗਰਮੀਆਂ ਵਿੱਚ ਹਿੱਸਾ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਦੇ ਨਾਲ-ਨਾਲ ਖੇਡਦੇ ਹੋਏ ਸਿੱਖਣ ਦਾ ਮੌਕਾ ਦਿੱਤਾ ਗਿਆ। ਈਸੀਸੀਈ ਡੇਅ ਦੌਰਾਨ ਮਾਪਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਸੱਦਾ ਦੇ ਕੇ ਬੱਚਿਆਂ ਦੀਆਂ ਗਤੀਵਿਧੀਆਂ ਨਾਲ ਜੋੜਿਆ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਦੇ ਮੁੱਢਲੇ ਸਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੁੰਦੇ ਹਨ। ਮਾਪਿਆਂ ਨੂੰ ਘਰ ਵਿੱਚ ਵੀ ਬੱਚਿਆਂ ਨਾਲ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਨਾਲ ਉਨ੍ਹਾਂ ਨੂੰ ਸਕੂਲੀ ਸਿੱਖਿਆ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਜ਼ਿਲ੍ਹੇ ਵਿੱਚ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਲਈ ਨਿਯਮਤ ਤੌਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਉਪਰਾਲਿਆਂ ਨਾਲ ‘ਪੋਸ਼ਣ ਵੀ ਪੜ੍ਹਾਈ ਵੀ’ ਵਰਗੀਆਂ ਮੁਹਿੰਮਾਂ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ। ਈਸੀਸੀਈਡੇਅ ਨੇ ਬੱਚਿਆਂ, ਮਾਪਿਆਂ ਅਤੇ ਆਂਗਣਵਾੜੀ ਟੀਮ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਨਾਲ ਭਾਈਚਾਰੇ ਵਿੱਚ ਬਾਲਪਨ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਨਸ਼ਾ ਮੁਕਤ ਸਮਾਜ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰਾਂ, ਧਾਰਮਿਕ ਸੰਸਥਾਵਾਂ ਤੇ ਸਮਾਜਿਕ ਸੰਗਠਨਾਂ ਨੂੰ ਵੀ ਮਿਲ ਕੇ ਕਰਨਾ ਪਵੇਗਾ ਕੰਮ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਉਤਪਾਦਨ ਦੀ ਦਿਸ਼ਾ ਵੱਲ ਕੋਈ ਕੰਮ ਨਹੀਂ ਕੀਤਾ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਪਿੰਡਾਂ ਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਦੇਵੇ: ਪਰਵਿੰਦਰ ਸੋਹਾਣਾ