ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੰਮ੍ਰਿਤਸਰ ਪੁਲਿਸ ਤੇ ਨਸ਼ਾ ਮੁਕਤੀ ਮੋਰਚੇ ਦੀ ਸਮੀਖਿਆ ਮੀਟਿੰਗ

ਅੰਮ੍ਰਿਤਸਰ ਵਿੱਚ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ, ਅੰਮ੍ਰਿਤਸਰ ਸ਼ਹਿਰੀ ਅਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਚਾਲੇ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ।

By : True Update , Tanish kajla
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੰਮ੍ਰਿਤਸਰ ਪੁਲਿਸ ਤੇ ਨਸ਼ਾ ਮੁਕਤੀ ਮੋਰਚੇ ਦੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, (ਹਿੰ.ਸ.) ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ, ਅੰਮ੍ਰਿਤਸਰ ਸ਼ਹਿਰੀ ਅਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਚਾਲੇ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ, ਜਦਕਿ ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਮੀਟਿੰਗ ਦੌਰਾਨ ਨਸ਼ਾ ਤਸਕਰੀ ਵਿਰੁੱਧ ਸਾਂਝੀ ਕਾਰਵਾਈ ਨੂੰ ਹੋਰ ਮਜ਼ਬੂਤ ਬਣਾਉਣ, ਆਪਸੀ ਤਾਲਮੇਲ ਵਧਾਉਣ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਮੋਰਚੇ ਦੇ ਮੈਂਬਰ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਮਾਜ ਨੂੰ ਇਸ ਬੁਰਾਈ ਵਿਰੁੱਧ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਮੀਟਿੰਗ ਵਿੱਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪੁਲਿਸ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਧਿਕਾਰੀਆਂ ਤੇ ਮੈਂਬਰਾਂ ਨੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਯਤਨ ਜਾਰੀ ਰੱਖਣ ਦਾ ਅਹਿਦ ਕੀਤਾ।

ਮੁੱਖ ਖ਼ਬਰਾਂ

ਕੇਜਰੀਵਾਲ ਦੀ 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਪੂਰੀ ਤਰ੍ਹਾਂ ਫੇਲ੍ਹ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੀ 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਪੂਰੀ ਤਰ੍ਹਾਂ ਫੇਲ੍ਹ : ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਿਤ ਰਹਿ ਗਈ ਹੈ, ਜਦਕਿ ਕਿ ਪੰਜਾਬ ਦਾ ਨੌਜਵਾਨ ਅੱਜ ਵੀ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ