ਪੰਜਾਬ ਕੈਬਨਿਟ ਬਕਾਏ ਦੀ ਜਾਂਚ ਲਈ ਸਬ-ਕਮੇਟੀ ਪੁਨਰਗਠਨ

ਪੰਜਾਬ ਸਰਕਾਰ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਕਰਦਿਆਂ ਡੀਏ, ਪੈਨਸ਼ਨ ਅਤੇ ਬਕਾਏ ਦੀ ਜਾਂਚ ਕਰੇਗੀ

ਪੰਜਾਬ ਸਰਕਾਰ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਵਿੱਤੀ ਬਕਾਏ (ਡੀਏ, ਮਹਿੰਗਾਈ ਭੱਤਾ, ਪੈਨਸ਼ਨ) ਨੂੰ 2016-2021 ਅਤੇ 2021-2024 ਦੇ ਦੌਰਾਨ ਪੂਰਾ ਕਰਨ ਲਈ ਇੱਕ ਸਬ-ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਵਿੱਚ ਵਿੱਤ ਮੰਤਰੀ ਅਤੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਕਮੇਟੀ ਪੱਖਪਾਤਫ਼ੀ ਤੋਂ ਮੁਕਤ ਅਧਿਐਨ ਕਰੇਗੀ ਅਤੇ ਸਰਕਾਰ ਨੂੰ ਸਿਫ਼ਾਰਸ਼ਾਂ ਸੌਂਪੇਗੀ।

By : True Update , Kamaljeet Singh Kamal
ਪੰਜਾਬ ਸਰਕਾਰ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਕਰਦਿਆਂ ਡੀਏ, ਪੈਨਸ਼ਨ ਅਤੇ ਬਕਾਏ ਦੀ ਜਾਂਚ ਕਰੇਗੀ

ਚੰਡੀਗੜ੍ਹ, (ਹਿੰ.ਸ.) ਪੰਜਾਬ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਜੁੜੇ ਲੰਬਿਤ ਵਿੱਤੀ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਡੀਏ (ਮਹਿੰਗਾਈ ਭੱਤਾ), ਮਹਿੰਗਾਈ ਰਾਹਤ ਅਤੇ ਸੋਧੀਆਂ ਤਨਖਾਹਾਂ-ਪੈਨਸ਼ਨਾਂ ਦੇ ਬਕਾਏ ਦੀ ਜਾਂਚ ਕਰਨ ਲਈ ਕੈਬਨਿਟ ਸਬ-ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਸਰਕਾਰ ਵੱਲੋਂ ਦਿੱਤੀ ਗਈ ਕਾਰਜ ਬਾਅਦ ਪ੍ਰਵਾਨਗੀ ਤਹਿਤ ਇਸ ਕਮੇਟੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਬਕਾਇਆ ਰਕਮਾਂ ਅਤੇ ਹੋਰ ਵਿੱਤੀ ਲਾਭਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਨਾ ਹੈ। ਕਮੇਟੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਕਾਰਨ ਬਣਦੇ ਬਕਾਏ ਦੇ ਭੁਗਤਾਨ ਸਬੰਧੀ ਸਾਰੇ ਪੱਖਾਂ ਦਾ ਅਧਿਐਨ ਕਰੇਗੀ। ਇਸ ਦੇ ਨਾਲ ਹੀ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੀ ਅਦਾਇਗੀ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਮੰਤਰੀ ਮੰਡਲ ਦੇ ਇਸ ਫੈਸਲੇ ਨੂੰ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜੋ ਕਾਫੀ ਸਮੇਂ ਤੋਂ ਆਪਣੇ ਬਕਾਏ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਕਮੇਟੀ ਵੱਲੋਂ ਵੱਖ-ਵੱਖ ਭੱਤਿਆਂ, ਮਹਿੰਗਾਈ ਰਾਹਤ ਅਤੇ ਹੋਰ ਵਿੱਤੀ ਮਸਲਿਆਂ ਦੀ ਜਾਂਚ ਤੋਂ ਬਾਅਦ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਜਾਣਗੀਆਂ, ਜਿਸ ਦੇ ਆਧਾਰ 'ਤੇ ਅਗਲਾ ਫੈਸਲਾ ਲਿਆ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਮਾਮਲਿਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਯੋਗ ਹੱਲ ਕੱਢਿਆ ਜਾ ਸਕੇ।

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ