ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

By : True Update , Kamaljeet Singh Kamal
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਕੋਟਕਪੂਰਾ, 07 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਕੀਤਾ ਰਵਾਨਾ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਕੀਮ ਤਹਿਤ ਪਾਰਟੀ ਦਫਤਰ ਕੋਟਕਪੂਰਾ ਤੋਂ ਇਕ ਬੱਸ ਰਵਾਨਾ ਕੀਤੀ ਗਈ ਹੈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਵਰਿੰਦਾਵਨ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮੂਹ ਸੰਗਤਾਂ ਨੇ ਇਸ ਸੁਵਿਧਾ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੰਧਵਾ ,ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ,ਨੀਤੂ ਕਪੂਰ ਸਿੰਗਲਾ ਚੈਅਰਮੈਨ ਮਾਰਕਿਟ ਕਮੇਟੀ ਸਾਦਿਕ, ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਜਗਤਾਰ ਸਰਪੰਚ ਖਾਰਾ, ਗੋਲ਼ਡੀ ਬਰਾੜ, ਐਰਨ ਜੋਸ਼ੀ ਐਮ ਸੀ, ਨਰੇਸ਼ ਸਿੰਗਲਾ ਚੇਅਰਮੈਨ, ਪੂਨਮ ਬਰਾੜ ਐਮ ਸੀ, ਕਾਕੂ ਸ਼ਰਮਾ ਐਮ ਸੀ, ਨਰਿੰਦਰ ਰਾਣੀ ਐਮ ਸੀ, ਅਜੇ ਪਸਰੀਚਾ, ਜਸਵਿੰਦਰ ਸਿੰਘ ਢੁੱਡੀ, ਨਰੇਸ਼, ਨਿਖਿਲ ਕਪੂਰ ਮੈਨੇਜਰ, ਲਵਪ੍ਰੀਤ ਮੈਨੇਜਰ, ਦਲਜੀਤ ਕੌਰ ਹਾਜ਼ਰ ਸਨ।
 

ਮੁੱਖ ਖ਼ਬਰਾਂ

 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ ਕੀਤੀਂਆਂ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੋੜਿਆਂਵਾਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਤਿੰਨ ਬੱਸਾਂ ਰਵਾਨਾ ਕੀਤੀਆਂ। ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਪੂਰਾ ਪ੍ਰਬੰਧ ਮੁਫ਼ਤ ਕੀਤਾ ਹੈ।<br/>