‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ 

“ਸਾਫ਼ ਹਲਕਾ, ਸੋਹਣਾ ਹਲਕਾ, ਸਾਡੀ ਸਾਂਝੀ ਜ਼ਿੰਮੇਵਾਰੀ” ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣਾ ਮੁੱਖ ਉਦੇਸ਼

ਸਾਫ਼-ਸੁਥਰਾ ਵਾਤਾਵਰਨ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਹਿਰਾਂ ਦੀ ਸੁੰਦਰਤਾ ਤੇ ਵਿਕਾਸ ’ਚ ਅਹਿਮ ਭੂਮਿਕਾ : ਵਿਧਾਇਕ ਰੰਧਾਵਾ

By : True Update , Sukhwinder Kaur
“ਸਾਫ਼ ਹਲਕਾ, ਸੋਹਣਾ ਹਲਕਾ, ਸਾਡੀ ਸਾਂਝੀ ਜ਼ਿੰਮੇਵਾਰੀ” ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣਾ ਮੁੱਖ ਉਦੇਸ਼

ਮੋਹਾਲੀ, 29 ਅਗਸਤ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ 29 ਅਗਸਤ ਤੋਂ 8 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੇਰਾਬੱਸੀ ਹਲਕੇ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕੇ ਦੀਆਂ ਤਿੰਨੋਂ ਨਗਰ ਕੌਂਸਲਾਂ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਸਫ਼ਾਈ ਸਵੱਛਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡੇਰਾਬੱਸੀ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਲਾਲੜੂ ਨਗਰ ਕੌਂਸਲ ਦੇ ਪ੍ਰਧਾਨ ਜ਼ੋਰਾਵਰ ਸਿੰਘ ਅਤੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਸਮੇਤ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਸਬੰਧਤ ਅਧਿਕਾਰੀਆਂ ਨੇ ਸਫ਼ਾਈ ਮੁਹਿੰਮ ਦੌਰਾਨ ਨਗਰ ਕੌਂਸਲਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ, ਕੂੜੇ ਦੀ ਚੁਕਾਈ, ਜਨਤਕ ਸਥਾਨਾਂ ਦੀ ਸਫ਼ਾਈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਬਲਕਿ ਲੋਕ ਭਾਗੀਦਾਰੀ ਨਾਲ ਸਾਫ਼ ਅਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਨਗਰ ਕੌਂਸਲਾਂ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਪ੍ਰਸ਼ਾਸਨ ਦੇ ਨਾਲ ਲੋਕ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਸਫ਼ਾਈ ਮੁਹਿੰਮ ਨੂੰ ਸਥਾਈ ਸਫ਼ਲਤਾ ਮਿਲ ਸਕਦੀ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ “ਸਾਫ਼ ਹਲਕਾ—ਸੋਹਣਾ ਹਲਕਾ—ਸਾਡੀ ਸਾਂਝੀ ਜ਼ਿੰਮੇਵਾਰੀ” ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਹਿਰਾਂ ਦੀ ਸੁੰਦਰਤਾ ਅਤੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।

ਮੁੱਖ ਖ਼ਬਰਾਂ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ

‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ