ਪਟਿਆਲਾ, 11 ਸਤੰਬਰ (ਹਿੰ.ਸ.) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਵੀਰਵਾਰ ਦੇਰ ਰਾਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਅਨਾਜ ਮੰਡੀ ਵਿੱਚ ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫ਼ਲਸਫ਼ੇ ਨੂੰ ਦਿਲਕਸ਼ ਦ੍ਰਿਸ਼ਾਂ ਰਾਹੀਂ ਪੇਸ਼ ਕੀਤਾ ਗਿਆ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ‘ਆਪ’ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਰੋਨ ਸ਼ੋਅ ਦਾ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕੀਤਾ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਰਸਤਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖ ਦੀ ਮਹਾਨਤਾ ਨੂੰ ਜਨਮ ਜਾਂ ਕੁਲ ਦੀ ਬਜਾਏ ਚੰਗੇ ਕਰਮਾਂ ਤੇ ਉੱਚੇ ਆਚਰਣ ਨਾਲ ਜੋੜਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਦੌਰਾਨ ਢਾਡੀ ਤਰਸੇਮ ਸਿੰਘ ਖੇਤਲਾ ਦੇ ਜਥੇ ਵੱਲੋਂ ਇਤਿਹਾਸ ਅਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਏਡੀਸੀ ਦਮਨਜੀਤ ਸਿੰਘ ਮਾਨ, ਐੱਸਪੀ ਮੋਹਿਤ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ‘ਆਪ’ ਆਗੂ, ਕੌਂਸਲਰ, ਪੰਚ-ਸਰਪੰਚ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਭਾਵਾਂ, ਕਲੱਬਾਂ ਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
500 ਡਰੋਨਾਂ ਨਾਲ ਪਟਿਆਲਾ ਦਿਹਾਤੀ ’ਚ ਸਜਿਆ ਅਸਮਾਨ, ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦਾ ਕੀਤਾ ਪ੍ਰਦਰਸ਼ਨ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਲਿਆ ਸ਼ੋਅ ਦਾ ਆਨੰਦ
ਮੁੱਖ ਖ਼ਬਰਾਂ
‘ਪੰਜਾਬ ਤੇ ਲੋਕ ਸਾਡੀ ਪਹਿਲ, ਵਿਰੋਧੀ ਕੁਰਸੀ ਦੀ ਲੜਾਈ ’ਚ ਉਲਝੇ’: ਭਗਵੰਤ ਸਿੰਘ ਮਾਨ
ਨਹਿਰੀ ਸਿੰਜਾਈ, ਰੁਜ਼ਗਾਰ, ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਗਿਣਵਾਈਆਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵੀਂ ਭਰਤੀ ਨਾਲ ਸੂਬੇ ਦੇ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਦਫ਼ਤਰੀ ਕੰਮ ਹੋਰ ਸੁਚਾਰੂ ਢੰਗ ਨਾਲ ਹੋ ਸਕਣਗੇ
ਮੋਹਾਲੀ ’ਚ 13 ਲੱਖ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਲੋਕਾਂ ਨੂੰ ਸਮਰਪਿਤ
ਪੰਜਾਬ ’ਚ ਕਰੀਬ 3100 ਖੇਡ ਸਟੇਡੀਅਮ ਬਣ ਰਹੇ, ਐੱਸ.ਏ.ਐੱਸ. ਨਗਰ ਹਲਕੇ ’ਚ 32 ਸਟੇਡੀਅਮ ਨਿਰਮਾਣ ਅਧੀਨ : ਕੁਲਵੰਤ ਸਿੰਘ
ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 16 ਸਤੰਬਰ ਨੂੰ ਖੰਨਾ ’ਚ ਹੋਵੇਗਾ : ਕੈਬਨਿਟ ਮੰਤਰੀ ਸੌਂਦ
500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫੇ ਦਾ ਅਲੌਕਿਕ ਦ੍ਰਿਸ਼ : ਮੁੰਡੀਆਂ
ਨਾਭਾ ’ਚ 500 ਡਰੋਨਾਂ ਨੇ ਆਕਾਸ਼ ’ਚ ਸਿਰਜੀਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਨਮੋਹਕ ਆਕ੍ਰਿਤੀਆਂ
ਵਿਧਾਇਕ ਦੇਵ ਮਾਨ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਹਜ਼ਾਰਾਂ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ ਦਾ ਨਜ਼ਾਰਾ