ਅੰਮ੍ਰਿਤਸਰ, 29 ਅਗਸਤ (ਹਿੰ.ਸ.) ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਟਾਰਚ ਰਿਲੇਅ ਕਰਵਾਈ ਜਾ ਰਹੀ ਹੈ। ਇਸੇ ਤਹਿਤ ਟਾਰਚ ਰਿਲੇਅ ਦੇ ਅੰਮ੍ਰਿਤਸਰ ਪਹੁੰਚਣ ’ਤੇ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਪਲਵੀ ਮਿਸ਼ਰਾ, ਆਈ.ਏ.ਐੱਸ. ਨੇ ਦੱਸਿਆ ਕਿ ਇਹ ਟਾਰਚ ਰਿਲੇਅ 12 ਅਗਸਤ 2026 ਨੂੰ ਜ਼ਿਲ੍ਹਾ ਸੰਗਰੂਰ ਤੋਂ ਸ਼ੁਰੂ ਹੋਈ ਸੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਗੁਰਦਾਸਪੁਰ ਤੋਂ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਦੱਸਿਆ ਕਿ ਟਾਰਚ ਰਿਲੇਅ ਨੂੰ ਸਵੇਰੇ 10 ਵਜੇ ਪਿੰਡ ਜੈਤੀਪੁਰ ਤੋਂ ਪ੍ਰਾਪਤ ਕੀਤਾ ਗਿਆ। ਇਸ ਤੋਂ ਬਾਅਦ ਇਹ ਵੇਰਕਾ ਬਾਈਪਾਸ ਚੌਕ, ਬਟਾਲਾ ਰੋਡ, ਫੋਰ ਐਸ ਚੌਕ ਅਤੇ ਨਾਵਲਟੀ ਚੌਕ ਰਾਹੀਂ ਹੁੰਦੀ ਹੋਈ ਗੁਰੂ ਨਾਨਕ ਸਟੇਡੀਅਮ ਵਿਖੇ ਸਥਿਤ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਪਹੁੰਚੀ। ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਸਵਾਗਤੀ ਸਮਾਰੋਹ ਵਿੱਚ ਓਲੰਪੀਅਨ ਅਤੇ ਅਰਜੁਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਸੈਂਟਰਲ ਤੋਂ ਜੇ.ਐੱਸ. ਰਾਹੁਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੁੱਖ ਮਹਿਮਾਨ ਵੱਲੋਂ ਵੇਟਲਿਫਟਿੰਗ ਦੇ ਅੰਤਰਰਾਸ਼ਟਰੀ ਖਿਡਾਰੀ ਸੁਨੀਲ ਸਿੰਘ ਅਤੇ ਜਿਮਨਾਸਟਿਕ ਦੀ ਅੰਤਰਰਾਸ਼ਟਰੀ ਖਿਡਾਰਨ ਪ੍ਰੀਤੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪਲਵੀ ਮਿਸ਼ਰਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਵੱਡੇ ਪੱਧਰ ’ਤੇ ਪ੍ਰਦਰਸ਼ਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਾਰਚ ਰਿਲੇਅ ਰਾਹੀਂ ਖੇਡਾਂ ਪ੍ਰਤੀ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਜੋਸ਼ ਤੇ ਉਤਸ਼ਾਹ ਪੈਦਾ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਵਿਭਾਗ ਵੱਲੋਂ ਖਿਡਾਰੀਆਂ ਅਤੇ ਕੋਚਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਨੂੰ ਅੰਮ੍ਰਿਤਸਰ ਤੋਂ ਅਗਲੇ ਪੜਾਅ ਲਈ ਜ਼ਿਲ੍ਹਾ ਤਰਨਤਾਰਨ ਵੱਲ ਰਵਾਨਾ ਕੀਤਾ ਗਿਆ।
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ : ਪਲਵੀ ਮਿਸ਼ਰਾ
ਮੁੱਖ ਖ਼ਬਰਾਂ
ਪੰਜਾਬ ਸਟੇਟ ਐਮ. ਟੀ. ਬੀ. ਸਾਈਕਲਿੰਗ ਚੈਂਪੀਅਨਸ਼ਿਪ-2026 ਪਟਿਆਲਾ ’ਚ ਸੰਪੰਨ
ਐਸੋਸੀਏਸ਼ਨ ਦਾ ਉਦੇਸ਼ ਵਿਗਿਆਨਕ ਸਿਖਲਾਈ, ਨਿਯਮਤ ਮੁਕਾਬਲਿਆਂ ਤੇ ਯੋਗ ਮਾਰਗਦਰਸ਼ਨ ਰਾਹੀਂ ਕੌਮੀ ਤੇ ਕੌਮਾਂਤਰੀ ਪੱਧਰ ਦੇ ਸਾਈਕਲਿਸਟ ਤਿਆਰ ਕਰਨਾ : ਕਾਹਲੋਂ
ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ
ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ
180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5 ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ
ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ