ਪਟਿਆਲਾ, (ਹਿੰ.ਸ.) ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਦੀ ਕਿਰਪਾ ਸਦਕਾ ਪੰਜਾਬ ਵਿੱਚ ਹਮੇਸ਼ਾ ਅਮਨ, ਸ਼ਾਂਤੀ, ਆਪਸੀ ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਸੂਬਾ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਨਿਰੰਤਰ ਅੱਗੇ ਵਧਦਾ ਰਹੇ।
ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ
ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ