ਫਾਜ਼ਿਲਕਾ, (ਹਿੰ.ਸ.) ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਾਧਾ ਅਤੇ ਪਿੰਡ ਲਾਲੋਵਾਲੀ ਵਿਖੇ ਪੁੱਜੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ 'ਤੇ ਆਧਾਰਿਤ ਕਰੀਬ 40 ਮਿੰਟ ਦੀ ਡਾਕੂਮੈਂਟਰੀ ਦਿਖਾਈ ਗਈ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਸ਼ਰਧਾ ਅਤੇ ਗੰਭੀਰਤਾ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲਈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰ ਅਤੇ ਉਪਦੇਸ਼ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਦੀ ਲੋੜ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ, ਮਿਹਨਤ, ਸੇਵਾ, ਸਾਂਝੀਵਾਲਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਚਲਾਈ ਜਾ ਰਹੀ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆ ਕੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ।
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ
650ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਪ੍ਰਚਾਰ ਵੈਨ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪੰਜਾਬ ਵਿੱਚ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਚਾਰ ਵੈਨ ਮੁਹਿੰਮ ਚਲਾਈ ਗਈ, ਇਹ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ ਦੇ ਨਾਲ ਸੰਦੇਸ਼ ਤੇ ਆਧਾਰਿਤ ਹੈ।
By :
True Update
,
Tanish kajla
•