ਬਿਆਸ, 30 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਇਕ ਹਲਕਾ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ ਦੀ ਹਾਜ਼ਰੀ ਵਿੱਚ ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਖੇ ਨਵੇਂ ਬਣੇ 6 ਕਲਾਸਰੂਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਆਈ.ਡੀ.ਬੀ. ਸਕੀਮ ਤਹਿਤ ਪ੍ਰਾਪਤ ਫੰਡਾਂ ਵਿੱਚੋਂ ਇਸ ਸਕੂਲ ਵਿਖੇ 74.80 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਕਲਾਸਰੂਮਾਂ ਅਤੇ ਵਾਸ਼ਰੂਮ ਬਲਾਕ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਉਸਾਰੀ ਕਾਰਜ ਸਬੰਧਤ ਠੇਕੇਦਾਰ ਵੱਲੋਂ ਨਿਰਧਾਰਤ 6 ਮਹੀਨੇ ਦੀ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਗਿਆ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲਾਸਰੂਮਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਖਾਵਾਂ ਮਾਹੌਲ ਮਿਲੇਗਾ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲੇਗਾ ਅਤੇ ਉਨ੍ਹਾਂ ਦੀ ਪੜ੍ਹਾਈ ਲਈ ਹੋਰ ਬਿਹਤਰ ਮਾਹੌਲ ਤਿਆਰ ਹੋਵੇਗਾ। ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਗਿਆ ਹੈ। ਇਸ ਮੌਕੇ ਡੀ.ਪੀ.ਆਈ. ਪੰਜਾਬ ਸਕੱਤਰ ਸਿੰਘ ਬੱਲ ਅਤੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਕਪੂਰ, ਪੀ.ਈ.ਐੱਸ. ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਈ.ਟੀ.ਓ. ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ ਕਲਾਸਰੂਮਾਂ ਦਾ ਕੀਤਾ ਉਦਘਾਟਨ
74.80 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਕਲਾਸਰੂਮ ਤੇ ਵਾਸ਼ਰੂਮ ਬਲਾਕ ਦੀ ਕਰਵਾਈ ਉਸਾਰੀ
ਮੁੱਖ ਖ਼ਬਰਾਂ
ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ
ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦਾ ਦਾਅਵਾ<br/>
ਅਧਿਆਪਕਾਂ ਨੂੰ ਵਿਕਸਤ ਭਾਰਤ 2047 ਬਣਾਉਣ ਲਈ ਬੱਚਿਆਂ ਨੂੰ ਤਿਆਰ ਕਰਨਾ ਪਵੇਗਾ : ਪ੍ਰਹਿਲਾਦ ਜੋਸ਼ੀ
ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਗਿਆਨ, ਹੁਨਰ, ਆਤਮ-ਵਿਸ਼ਵਾਸ ਅਤੇ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਕੀਤੀ ਅਪੀਲ
ਬੱਚਿਆਂ ਦੀ ਪੜ੍ਹਾਈ ਦੇ ਨਾਲ ਵਿਵਹਾਰ ਤੇ ਮਾਨਸਿਕ ਸਥਿਤੀ ’ਤੇ ਵੀ ਧਿਆਨ ਦੇਣ ਅਧਿਆਪਕ: ਮੋਦੀ
ਨਸ਼ੇ ਦੀ ਲਤ ਅਤੇ ਬਹੁਤ ਜ਼ਿਆਦਾ ਸਕ੍ਰੀਨ ਵਰਤੋਂ ਪ੍ਰਤੀ ਚੌਕਸ ਰਹਿਣ ਦੀ ਦਿੱਤੀ ਸਲਾਹ
ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੀਜੇਪੀ ਨੇ ਹੋਰ ਮੰਗਾਂ ਜਲਦੀ ਪੂਰੀਆਂ ਹੋਣ ਦਾ ਭਰੋਸਾ ਜਤਾਇਆ
ਸੀਜੇਪੀ ਨੇ ਐਕਸ 'ਤੇ ਲਿਖਿਆ ਕਿ ਉਨ੍ਹਾਂ ਦੀਆਂ ਤਿੰਨ ਮੰਗਾਂ ਵਿੱਚੋਂ ਇੱਕ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਪੂਰੀ ਕਰ ਲਈ ਗਈ ਹੈ।