ਅੰਮ੍ਰਿਤਸਰ, 15 ਸਤੰਬਰ (ਹਿੰ.ਸ.) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪਹਿਲੀ ਕਾਰਵਾਈ ਵਿੱਚ ਪੁਲਿਸ ਨੇ ਰਾਜਿੰਦਰ ਸਿੰਘ ਨੂੰ .30 ਬੋਰ ਦੇ ਪਿਸਤੌਲ ਸਮੇਤ ਕਾਬੂ ਕੀਤਾ। ਉਸ ਦੀ ਪੁੱਛਗਿੱਛ ਤੋਂ ਬਾਅਦ ਵਿਨੈ ਨੂੰ 4.2 ਕਿਲੋ ਅਫੀਮ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਪ੍ਰਦੀਪ ਸਿੰਘ ਨੂੰ 1.2 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਪ੍ਰਦੀਪ ਸਿੰਘ ਅਤੇ ਉਸ ਦੀ ਪਤਨੀ ਦੇ ਬੈਂਕ ਖਾਤਿਆਂ ਵਿੱਚ ਮੌਜੂਦ 62 ਲੱਖ ਰੁਪਏ ਵੀ ਫ੍ਰੀਜ਼ ਕਰ ਦਿੱਤੇ ਹਨ। ਦੂਜੀ ਕਾਰਵਾਈ ਦੌਰਾਨ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਦੌਰਾਨ ਉਸ ਦੇ ਸਾਥੀ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਤੀਜੀ ਕਾਰਵਾਈ ਵਿੱਚ ਪੁਲਿਸ ਨੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਤਿੰਨਾਂ ਮਾਮਲਿਆਂ ਸਬੰਧੀ ਥਾਣਾ ਕੈਂਟ, ਥਾਣਾ ਏ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤੇ ਗਏ ਹਨ।
ਅੰਮ੍ਰਿਤਸਰ ਪੁਲਿਸ ਨੇ ਅੱਠ ਵਿਅਕਤੀਆਂ ਨੂੰ ਹੈਰੋਇਨ, ਅਫੀਮ ਅਤੇ ਪਿਸਤੌਲ ਸਮੇਤ ਕੀਤਾ ਕਾਬੂ
ਡੀਜੀਪੀ ਗੌਰਵ ਯਾਦਵ ਨੇ ਕਿਹਾ- ਨਸ਼ਾ ਤੇ ਹਥਿਆਰ ਤਸਕਰੀ ਖਿਲਾਫ ਕਾਰਵਾਈ ਜਾਰੀ ਰਹੇਗੀ
ਮੁੱਖ ਖ਼ਬਰਾਂ
ਸ਼ਿਮਲਾ 'ਚ ਚਿੱਟਾ ਸਪਲਾਈ ਕਰਨ ਵਾਲਾ ਬੈਂਕ ਕਰਮਚਾਰੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ
ਚੰਡੀਗੜ੍ਹ ਦੇ ਮਨੀਮਾਜਰਾ ਤੋਂ 31 ਸਾਲਾ ਗੌਰਵ ਤਿਸ਼ਾਵਰ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ
ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਉਤਪਾਦਨ ਦੀ ਦਿਸ਼ਾ ਵੱਲ ਕੋਈ ਕੰਮ ਨਹੀਂ ਕੀਤਾ
ਅੰਮ੍ਰਿਤਸਰ ਪੁਲਿਸ ਨੇ 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ ਚਾਰ ਕੀਤੇ ਗ੍ਰਿਫ਼ਤਾਰ
ਮੁਲਜ਼ਮ ਕਥਿਤ ਤੌਰ ’ਤੇ ਦੁਬਈ ਵਿੱਚ ਬੈਠੇ ਇਸ ਆਪਰੇਟਰ ਅਤੇ ਸੀਮਾ ਪਾਰ ਦੇ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ
ਪੁਲਿਸ ਚੌਕੀ ਦੇ ਸਾਹਮਣੇ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ, ਇਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ
ਪੁਲਿਸ ਚੌਕੀ ਦੇ ਸਾਹਮਣੇ ਹੋਈ ਫਾਇਰਿੰਗ ਦੀ ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ