ਲੁਧਿਆਣਾ, 12 ਅਗਸਤ (ਹਿੰ.ਸ.) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਿਕ ਬੱਚਤ ਭਵਨ ਵਿਖੇ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵਾਹਨ 4.0 ਸਬੰਧੀ ਗੰਭੀਰ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਕੂਟਰ ਵਪਾਰੀਆਂ ਵੱਲੋਂ ਵਿਧਾਇਕ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਵਾਹਨ 4.0 ਵਿੱਚ ਓ. ਟੀ. ਪੀ. ਅਤੇ ਹੋਰ ਤਕਨੀਕੀ ਮੱਸਿਆਵਾਂ ਕਾਰਨ ਵਪਾਰੀਆਂ ਨੂੰ ਵਾਹਨਾਂ ਦੀ ਖਰੀਦ-ਫਰੋਖ਼ਤ, ਮਾਲਕੀ ਤਬਦੀਲੀ, ਹਾਇਰ ਪਰਚੇਜ ਕਟਵਾਉਣ/ਚੜਾਉਣ ਨਾਲ ਸਬੰਧਤ ਕੰਮਾਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਦੀਪਕ ਅਰੋੜਾ ਅਤੇ ਚੇਅਰਮੈਨ ਗੁਰਤੇਜ ਸਿੰਘ ਤੇਜਾ ਦੇ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਕੂਟਰ ਵਪਾਰੀ ਵੀ ਮੌਜੂਦ ਸਨ। ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਅਤੇ ਪੱਕਾ ਹੱਲ ਕੀਤਾ ਜਾਵੇ ਜਿਸ ਨਾਲ ਪੰਜਾਬ ਸੂਬੇ ਦੇ ਹਜ਼ਾਰਾਂ ਸਕੂਟਰ ਵਪਾਰੀਆਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਕਾਰੋਬਾਰ ਵੀ ਸੁਚਾਰੂ ਢੰਗ ਨਾਲ ਚੱਲ ਸਕੇਗਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਵਾਉਣ ਲਈ ਵਚਨਬੱਧ ਹੈ।
ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ'ਚ ਹੋਈ ਮੀਟਿੰਗ
ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਵੱਲੋਂ ਸਨਮਾਨ ਚਿੰਨ੍ਹ ਭੇਟ
ਵਾਹਨ 4.0 ’ਚ ਓ. ਟੀ. ਪੀ. ਅਤੇ ਹੋਰ ਤਕਨੀਕੀ ਸਮੱਸਿਆਵਾਂ ਕਾਰਨ ਵਪਾਰੀਆਂ ਨੂੰ ਨਹੀਂ ਕਰਨਾ ਪਵੇਗਾ ਮੁਸ਼ਕਿਲਾਂ ਦਾ ਸਾਹਮਣਾ
By :
True Update
,
Harpreet Singh
•
ਟੈਗਸ:
Punjab scooter dealers
road transport department issues
vehicle registration challenges
Punjab government support
Kulanth Singh Sidhu
Vahan 4.0 problems
small business relief
ਮੁੱਖ ਖ਼ਬਰਾਂ
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ
ਪੰਜਾਬ ਸਰਕਾਰ ਵੱਲੋਂ ਕੈਨੇਡਾ 'ਚ ਰਹਿੰਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।