ਅੰਮ੍ਰਿਤਸਰ, 10 ਸਤੰਬਰ (ਹਿੰ.ਸ.) : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਮੁਹਿੰਮ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਵਿਸ਼ਾਲ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਕਰਵਾਈ ਗਈ। ਇਸ ਦੌਰਾਨ ਯੂਨੀਵਰਸਿਟੀ ਅਤੇ ਵੱਖ-ਵੱਖ ਕਾਲਜਾਂ ਨਾਲ ਸਬੰਧਤ 800 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰ ਬਣਨ ਵਾਲੇ ਵਿਦਿਆਰਥੀਆਂ ਨੂੰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵੋਟਰ ਜਾਗਰੂਕਤਾ ਨੂੰ ਸਮਰਪਿਤ ਵਿਸ਼ੇਸ਼ ਰੰਗੋਲੀ ਤਿਆਰ ਕੀਤੀ ਗਈ, ਜਿਸ ਰਾਹੀਂ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਦੀ ਸਹੂਲਤ ਲਈ ਵੋਟਰ ਹੈਲਪਲਾਈਨ ਡੈਸਕ ਵੀ ਲਗਾਇਆ ਗਿਆ, ਜਿੱਥੇ ਨਵੇਂ ਵੋਟਰਾਂ ਨੂੰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਿਗਨੇਚਰ ਕੈਂਪੇਨ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਹਸਤਾਖਰ ਕਰਕੇ ਲੋਕਤੰਤਰ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 100 ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਬਾਈਕ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਵੋਟਰ ਸਹੁੰ ਵੀ ਚੁਕਾਈ ਗਈ ਅਤੇ ਉਨ੍ਹਾਂ ਵੱਲੋਂ ਵੋਟਰ ਐਪਸ ਡਾਊਨਲੋਡ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਨੁੱਕੜ ਨਾਟਕ ਅਤੇ ਗਿੱਧੇ ਦੀ ਪੇਸ਼ਕਾਰੀ ਰਾਹੀਂ ਵੀ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿੱਚ ਦਰਜ ਹੋਣਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਯੋਗ ਵਿਅਕਤੀਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਲੋਕਤੰਤਰ ਦੀ ਤਾਕਤ ਹਨ ਅਤੇ ਵੋਟਰ ਬਣਨਾ ਅਧਿਕਾਰ ਦੇ ਨਾਲ-ਨਾਲ ਮਹੱਤਵਪੂਰਨ ਨਾਗਰਿਕ ਜ਼ਿੰਮੇਵਾਰੀ ਵੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ ਨੇ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ। ਐੱਸ.ਡੀ.ਐੱਮ.-1 ਅਲਕਾ ਕਾਲੀਆ ਅਤੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਕਾਹਲੋਂ ਸਮੇਤ ਸਵੀਪ ਟੀਮ ਦੇ ਮੈਂਬਰ ਵੀ ਮੌਜੂਦ ਸਨ। ਕਾਹਲੋਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ‘ਯੋਗ ਵੋਟਰ-ਮਜ਼ਬੂਤ ਲੋਕਤੰਤਰ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਵਿਦਿਆਰਥੀਆਂ ਨੇ ਨੁੱਕੜ ਨਾਟਕ ਤੇ ਗਿੱਧਾ ਪੇਸ਼ਕਾਰੀ ਰਾਹੀਂ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਵਿਸ਼ਾਲ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਕਰਵਾਈ
ਮੁੱਖ ਖ਼ਬਰਾਂ
ਖੇਡ ਵਿਭਾਗ ਪਟਿਆਲਾ ਵੱਲੋਂ ਬਲਾਕ ਪੱਧਰੀ ਟੈਨਿਸ ਬਾਲ ਤੇ ਕ੍ਰਿਕਟ ਮੁਕਾਬਲੇ ਕਰਵਾਏ ਗਏ
ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ
ਨੌਜਵਾਨ ਰਾਜਨੀਤੀ ਤੇ ਰਾਸ਼ਟਰ ਨਿਰਮਾਣ ’ਚ ਸਰਗਰਮ ਭੂਮਿਕਾ ਨਿਭਾਉਣ : ਨਿਤਿਨ ਨਵੀਨ
ਏਆਈ, ਸਟਾਰਟਅੱਪ ਤੇ ਹੁਨਰ ਵਿਕਾਸ ਦੇ ਖੇਤਰਾਂ 'ਚ ਨੌਜਵਾਨਾਂ ਲਈ ਨਵੇਂ ਮੌਕਿਆਂ 'ਤੇ ਜ਼ੋਰ
ਨਿਤਿਨ ਨਵੀਨ ਨੇ ਹਲਦਵਾਨੀ ਦੇ ਮਹਾਲਕਸ਼ਮੀ ਮੰਦਰ ’ਚ ਕੀਤੀ ਪੂਜਾ
ਮੰਦਰ ਪਹੁੰਚਣ ’ਤੇ ਭਾਜਪਾ ਪ੍ਰਧਾਨ ਦਾ ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਕੀਤਾ ਸਵਾਗਤ
ਸਚਿਨ ਪਾਇਲਟ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਹੋਈ ਮੁਲਾਕਾਤ ਦੌਰਾਨ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ
ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ
ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ