ਪੰਜਾਬ ਯੂਨੀਵਰਸਿਟੀ ਵਰਗੀ ਪ੍ਰਮੁੱਖ ਸੰਸਥਾ ਵੱਲੋਂ

ਪੰਜਾਬ ਤੇ ਸਿੱਖ ਇਤਿਹਾਸ ਦੇ ਪੇਪਰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਧਾਮੀ

ਇਤਿਹਾਸ ਨੂੰ ਐੱਮ.ਏ. ਪੱਧਰ ਦੀ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਵਾਂਝਾ ਕਰਨ ਦੇ ਬਰਾਬਰ ਹੈ

By : True Update , Kamaljeet Singh Kamal
ਪੰਜਾਬ ਤੇ ਸਿੱਖ ਇਤਿਹਾਸ ਦੇ ਪੇਪਰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਧਾਮੀ

ਅੰਮ੍ਰਿਤਸਰ, 14 ਸਤੰਬਰ (ਹਿੰ.ਸ.) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਪ੍ਰਮੁੱਖ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਤੱਕ ਸੀਮਤ ਨਹੀਂ, ਸਗੋਂ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਕਈ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦੀ ਗਵਾਹ ਰਹੀ ਹੈ। ਅਜਿਹੇ ਇਤਿਹਾਸ ਨੂੰ ਐੱਮ.ਏ. ਪੱਧਰ ਦੀ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਵਾਂਝਾ ਕਰਨ ਦੇ ਬਰਾਬਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਸਿਰਫ਼ ਨਵੇਂ ਵਿਸ਼ਿਆਂ ਨੂੰ ਸਿਲੇਬਸ ਵਿੱਚ ਸ਼ਾਮਲ ਕਰਨਾ ਹੀ ਨਹੀਂ, ਸਗੋਂ ਇਤਿਹਾਸਕ ਵਿਰਾਸਤ ਨੂੰ ਤੱਥਾਂ ਅਤੇ ਖੋਜ ਦੇ ਆਧਾਰ ’ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੀ ਭਾਸ਼ਾ, ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਅਧਿਕਾਰੀਆਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਜਿਹੇ ਕਿਸੇ ਵੀ ਕਦਮ ਤੋਂ ਬਚਣਾ ਚਾਹੀਦਾ ਹੈ, ਜਿਸ ਨਾਲ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਸਿੱਖ ਇਤਿਹਾਸ ਦੀ ਅਕਾਦਮਿਕ ਮਹੱਤਤਾ ਨੂੰ ਘਟਾਉਣ ਦਾ ਪ੍ਰਭਾਵ ਪੈਦਾ ਹੋਵੇ।
 

ਮੁੱਖ ਖ਼ਬਰਾਂ

ਐਡਵਾਂਸਡ ਐਨਾਲਿਟੀਕਲ ਲੈਬਾਰਟਰੀ ਸਹੂਲਤ ਦਾ ਕਰਨਗੇ ਉਦਘਾਟਨ

ਐਡਵਾਂਸਡ ਐਨਾਲਿਟੀਕਲ ਲੈਬਾਰਟਰੀ ਸਹੂਲਤ ਦਾ ਕਰਨਗੇ ਉਦਘਾਟਨ

ਜੋ ਕਿ ਯੂਨੀਵਰਸਿਟੀ ਦੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ

ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਦੇ 8 ਕਾਲਜਾਂ ’ਚ ਵਿਦਿਆਰਥੀ ਚੋਣਾਂ ਅੱਜ

ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਦੇ 8 ਕਾਲਜਾਂ ’ਚ ਵਿਦਿਆਰਥੀ ਚੋਣਾਂ ਅੱਜ

ਚੋਣਾਂ ਦੇ ਚੱਲਦਿਆਂ ਗੇਟ ਨੰਬਰ-1 ਦੁਪਹਿਰ 12 ਵਜੇ ਤੋਂ ਸ਼ਾਮ 4:30 ਵਜੇ ਤੱਕ ਬੰਦ ਰਹੇਗਾ, ਜਦਕਿ ਗੇਟ ਨੰਬਰ-2 ਤੇ 3 ਆਮ ਵਾਂਗ ਖੁੱਲ੍ਹੇ ਰਹਿਣਗੇ

ਸਾਹਿਤ ਅਤੇ ਵਾਤਾਵਰਣ ਜਾਗਰੂਕਤਾ ਲਈ ਹਰਪ੍ਰੀਤ ਸੰਧੂ ਦਾ ਪੰਜਾਬ ਯੂਨੀਵਰਸਿਟੀ ਨੇ ਕੀਤਾ ਸਨਮਾਨ

ਸਾਹਿਤ ਅਤੇ ਵਾਤਾਵਰਣ ਜਾਗਰੂਕਤਾ ਲਈ ਹਰਪ੍ਰੀਤ ਸੰਧੂ ਦਾ ਪੰਜਾਬ ਯੂਨੀਵਰਸਿਟੀ ਨੇ ਕੀਤਾ ਸਨਮਾਨ

ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਲੇਖਕ ਹਰਪ੍ਰੀਤ ਸੰਧੂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਸ਼ਲਾਘਾ ਦਾ ਪ੍ਰਮਾਣ ਹੈ<br/>

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਪੋਸਟਰ ਅਤੇ ਕਿਤਾਬ ਨੁਮਾਇਸ਼ ਆਯੋਜਿਤ

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਪੋਸਟਰ ਅਤੇ ਕਿਤਾਬ ਨੁਮਾਇਸ਼ ਆਯੋਜਿਤ

ਪੰਜਾਬ ਸਟੂਡੈਂਟਸ ਯੂਨੀਅਨ(ਲਲਕਾਰ) ਨੇ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਇਨਕਲਾਬੀ ਕਿਤਾਬਾਂ ਅਤੇ ਪੋਸਟਰਾਂ ਦੀ ਨੁਮਾਇਸ਼ ਲਗਾਈ, ਜਿਸ ਨੇ ਵਿਦਿਆਰਥੀਆਂ ਦਾ ਧਿਆਨ ਖਿੱਚਿਆ।