ਸਿਹਤ ਸੇਵਾਵਾਂ ਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ

ਐਸ.ਐਮ.ਓ. ਡਾ. ਮਨਿੰਦਰ ਭਸੀਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਕੀਤਾ ਗਿਆ ਸਨਮਾਨਿਤ

ਮਰੀਜ਼ਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਾ. ਭਸੀਨ ਨੂੰ ਇਸ ਤੋਂ ਪਹਿਲਾਂ ਵੀ ਸਟੇਟ ਲੈਵਲ ’ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ।

By : True Update , Harpreet Singh
ਐਸ.ਐਮ.ਓ. ਡਾ. ਮਨਿੰਦਰ ਭਸੀਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਕੀਤਾ ਗਿਆ ਸਨਮਾਨਿਤ

 ਖੰਨਾ, 18 ਅਗਸਤ (ਰਾਜੂ, ਸ਼ਾਹੀ) : ਸਿਵਲ ਹਸਪਤਾਲ ਖੰਨਾ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਦੂਰਬੀਨ ਤਕਨੀਕ ਰਾਹੀਂ ਪਿੱਤੇ ਦੀ ਪੱਥਰੀ ਦੇ 300 ਤੋਂ ਵੱਧ ਮੁਫ਼ਤ ਆਪਰੇਸ਼ਨ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਖੰਨਾ ਦੀ ਐਸਡੀਐਮ ਸਵਾਤੀ ਟਿਵਾਣਾ ਨੇ ਉਨ੍ਹਾਂ ਨੂੰ  ਸਨਮਾਨਿਤ ਕੀਤਾ। ਡਾ. ਭਸੀਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਦੂਰਬੀਨ ਤਕਨੀਕ ਰਾਹੀਂ ਪਿੱਤੇ ਦੀ ਪੱਥਰੀ ਦੇ 300 ਤੋਂ ਵੱਧ ਮੁਫ਼ਤ ਆਪਰੇਸ਼ਨ ਕਰਨਾ ਉਨ੍ਹਾਂ ਦੀਆਂ ਅਹਿਮ ਪ੍ਰਾਪਤੀਆਂ ਵਿੱਚ ਸ਼ਾਮਲ ਹੈ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਕਰਵਾਉਣ ਦੀ ਬਜਾਏ ਸਰਕਾਰੀ ਹਸਪਤਾਲ ਵਿੱਚ ਹੀ ਆਧੁਨਿਕ ਇਲਾਜ ਦੀ ਸਹੂਲਤ ਮਿਲੀ। ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਡਾ. ਮਨਿੰਦਰ ਸਿੰਘ ਭਸੀਨ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ। ਉਨ੍ਹਾਂ ਦੇ ਨਾਲ ਸਿਵਲ ਹਸਪਤਾਲ ਖੰਨਾ ਦੇ ਹੋਰ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਨੂੰ ਵੀ ਸਿਹਤ ਸੇਵਾਵਾਂ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਰੀਜ਼ਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਾ. ਭਸੀਨ ਨੂੰ ਇਸ ਤੋਂ ਪਹਿਲਾਂ ਵੀ ਸਟੇਟ ਲੈਵਲ ’ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਰਕਾਰੀ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ ਵੱਖ-ਵੱਖ ਪੱਧਰਾਂ ’ਤੇ ਉਨ੍ਹਾਂ ਦੀ ਲਗਾਤਾਰ ਸ਼ਲਾਘਾ ਹੁੰਦੀ ਰਹੀ ਹੈ।