ਸ੍ਰੀ ਦਰਬਾਰ ਸਾਹਿਬ 'ਚ ਕੀਤੀ ਜਾ ਰਹੀ ਫੁੱਲਾਂ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

12 ਸਤੰਬਰ ਨੂੰ ਮਨਾਏ ਜਾਣ ਵਾਲੇ ਗੁਰਪੁਰਬ ਮੌਕੇ ਨਗਰ ਕੀਰਤਨ, ਗੁਰਮਿਤ ਸਮਾਗਮ, ਜਲੌ ਅਤੇ ਕੀਰਤਨ ਸਮਾਗਮ ਸਮੇਤ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ

By : True Update , Harpreet Singh
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 10 ਸਤੰਬਰ (ਹਿੰ.ਸ.) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਪਹਿਲਾ ਪ੍ਰਕਾਸ਼ ਗੁਰਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 12 ਸਤੰਬਰ ਨੂੰ ਪੈਣਗੇ। 11 ਸਤੰਬਰ ਨੂੰ ਇੱਥੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਜਾਣਗੇ। ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਹੋਵੇਗਾ। ਇਸ ਤੋਂ ਇਲਾਵਾ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਮੇਜਰ ਸਿੰਘ ਨੇ ਕਿਹਾ ਕਿ ਗੁਰਪੁਰਬ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਮੁੱਖ ਖ਼ਬਰਾਂ

ਅੰਮ੍ਰਿਤਸਰ ਪੁਲਿਸ ਨੇ 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ ਚਾਰ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ ਚਾਰ ਕੀਤੇ ਗ੍ਰਿਫ਼ਤਾਰ

ਮੁਲਜ਼ਮ ਕਥਿਤ ਤੌਰ ’ਤੇ ਦੁਬਈ ਵਿੱਚ ਬੈਠੇ ਇਸ ਆਪਰੇਟਰ ਅਤੇ ਸੀਮਾ ਪਾਰ ਦੇ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ

ਪੁਲਿਸ ਚੌਕੀ ਦੇ ਸਾਹਮਣੇ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ, ਇਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ

ਪੁਲਿਸ ਚੌਕੀ ਦੇ ਸਾਹਮਣੇ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ, ਇਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖਮੀ

ਪੁਲਿਸ ਚੌਕੀ ਦੇ ਸਾਹਮਣੇ ਹੋਈ ਫਾਇਰਿੰਗ ਦੀ ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ

ਆਸ਼ੂਤੋਸ਼ ਰਾਣਾ ‘ਹਮਾਰੇ ਰਾਮ’ ਨਾਟਕ ਦੀ ਟੀਮ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਆਸ਼ੂਤੋਸ਼ ਰਾਣਾ ‘ਹਮਾਰੇ ਰਾਮ’ ਨਾਟਕ ਦੀ ਟੀਮ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਲੋਕਾਂ ਨੂੰ ਜੋੜਨ ਲਈ ਕਰਵਾਈ ਜਾ ਰਹੀ  ਨਾਟਕ ਦੀ ਵਿਆਪਕ ਪੇਸ਼ਕਾਰੀ

ਅੰਮ੍ਰਿਤਸਰ ਪੁਲਿਸ ਨੇ ਅੱਠ ਵਿਅਕਤੀਆਂ ਨੂੰ ਹੈਰੋਇਨ, ਅਫੀਮ ਅਤੇ ਪਿਸਤੌਲ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਅੱਠ ਵਿਅਕਤੀਆਂ ਨੂੰ ਹੈਰੋਇਨ, ਅਫੀਮ ਅਤੇ ਪਿਸਤੌਲ ਸਮੇਤ ਕੀਤਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ- ਨਸ਼ਾ ਤੇ ਹਥਿਆਰ ਤਸਕਰੀ ਖਿਲਾਫ ਕਾਰਵਾਈ ਜਾਰੀ ਰਹੇਗੀ