ਅੰਮ੍ਰਿਤਸਰ, (ਹਿੰ.ਸ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿਥੇ ਕੀਰਤਪੁਰ ਸਾਹਿਬ ਵਿਖੇ ਦੁਖੀਆਂ ਦੇ ਦੁਖ ਦੂਰ ਕੀਤੇ, ਉਥੇ ਹੀ ਜਦੋਂ ਦਿੱਲੀ ਵਿਖੇ ਮਹਾਂਮਾਰੀ ਫੈਲੀ ਹੋਈ ਸੀ ਅਤੇ ਕੋਈ ਵੀ ਸਹਾਰਾ ਨਹੀਂ ਸੀ, ਉਸ ਵੇਲੇ ਰੋਗੀਆਂ ਨੂੰ ਧਰਵਾਸ ਦਿੱਤਾ ਅਤੇ ਆਪ ਰੋਗੀਆਂ ਦੀ ਸੇਵਾ ਕੀਤੀ। ਗੁਰੂ ਜੀ ਦੀ ਰਹਿਮਤ ਭਰੀ ਨਜ਼ਰ ਜਿਸ ’ਤੇ ਪਈ, ਉਸ ਦਾ ਜੀਵਨ ਸਫ਼ਲ ਹੋਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਯੁਵਰਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ।
ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
By :
True Update
,
Harmanjot Singh
•
ਟੈਗਸ:
Gurpurab Harikrishna Ji Amritsar Akhand Path Diwas
Sikh religious event
Guru Granth Sahib reading ceremony
Sikh history of service during pandemic
ਮੁੱਖ ਖ਼ਬਰਾਂ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ
ਪ੍ਰੋਗਰਾਮਾਂ ਲਈ ਕਰੀਬ 100 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ