ਦੇਸ਼-ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਪਹੁੰਚੀ ਅੰਮ੍ਰਿਤਸਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਿਸ਼ੇਸ਼ ਸਮਾਗਮ

ਇਸ ਮੌਕੇ ਨਗਰ ਕੀਰਤਨ, ਸ਼ਬਦ ਵਿਚਾਰ, ਕੀਰਤਨ ਸਮਾਗਮ ਅਤੇ ਸ੍ਰੀ ਦਰਬਾਰ ਸਾਹਿਬ ਪਰਿਸਰ ’ਚ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ

By : True Update , Sukhwinder Kaur
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 12 ਸਤੰਬਰ (ਹਿੰ.ਸ.) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਨੀਵਾਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਪਾਵਨ ਦਿਹਾੜੇ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਪਰਿਸਰ ਨੂੰ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚ ਰਹੀ ਹੈ। ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਵਿਸ਼ੇਸ਼ ਜਲੌ ਸਜਾਏ ਜਾਣਗੇ। ਇਸ ਦੌਰਾਨ ਸੰਗਤ ਨੂੰ ਇਨ੍ਹਾਂ ਪਾਵਨ ਅਸਥਾਨਾਂ ’ਤੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਪਰਿਸਰ ਵਿੱਚ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਮੁੱਖ ਖ਼ਬਰਾਂ

ਫਾਜ਼ਿਲਕਾਂ 'ਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਫਾਜ਼ਿਲਕਾਂ 'ਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਵਾਲੀਆਂ ਤਸਵੀਰਾਂ ਤੇ ਵੀਡੀਓਜ਼ ਪਾਉਣ 'ਤੇ ਵੀ ਰੋਕ

ਪੰਜਾਬ ਵਿੱਚ ਧਾਰਮਿਕ ਇਕੱਤਰਤਾਵਾਂ ਨੂੰ ਪਲਾਸਟਿਕ-ਮੁਕਤ ਬਣਾਉਣ ਦਾ ਯਤਨ

ਪੰਜਾਬ ਵਿੱਚ ਧਾਰਮਿਕ ਇਕੱਤਰਤਾਵਾਂ ਨੂੰ ਪਲਾਸਟਿਕ-ਮੁਕਤ ਬਣਾਉਣ ਦਾ ਯਤਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਧਾਰਮਿਕ ਆਗੂਆਂ ਨੇ ਮਿਲ ਕੇ ਧਾਰਮਿਕ ਸਮਾਗਮਾਂ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਅਪੀਲ ਕੀਤੀ ਹੈ।