ਅੰਮ੍ਰਿਤਸਰ, 04 ਸਤੰਬਰ (ਹਿੰ.ਸ.) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਨਾਲ ਸਬੰਧਤ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਅਰੰਭਤਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਕਈ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਖ਼ਾਸ ਕਰਕੇ ਚਿੱਟੇ ਦੀ ਵਿਕਰੀ ਨੂੰ ਪੂਰੀ ਤਰ੍ਹਾਂ ਰੋਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਨੇ ਮੁੱਖ ਮੰਤਰੀ ਦੇ ਪਿੰਡ ਦੌਰੇ ਦੌਰਾਨ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ ਸੀ, ਜਿਸ ਨੂੰ ਉਨ੍ਹਾਂ ਨੇ ਉਸ ਦਾ ਜਮਹੂਰੀ ਹੱਕ ਦੱਸਿਆ। ਜਥੇਦਾਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਨੌਜਵਾਨ ਨਾਲ ਬਦਸਲੂਕੀ ਅਤੇ ਤਸ਼ੱਦਦ ਕੀਤਾ ਗਿਆ। ਜਥੇਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੰਗਰੂਰ ਦੇ ਐੱਸਐੱਸਪੀ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਜਾਂਚ ਵਿੱਚ ਡੀਐੱਸਪੀ ਅਤੇ ਥਾਣਾ ਮੁਖੀ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਤੁਰੰਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਵੱਲੋਂ ਲਗਾਏ ਗਏ ਤਸ਼ੱਦਦ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਪੁਲਿਸ ਵੱਲੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਉਚਿਤ ਕਾਰਵਾਈ ਨਾ ਕੀਤੀ ਗਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਨੌਜਵਾਨ ਦੇ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਮੋਹਣਜੀਤ ਸਿੰਘ ਨਾਲ ਮੁਲਾਕਾਤ ਵੀ ਕਰਨਗੇ। ਜਥੇਦਾਰ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਅੰਤ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਕੇਸ ਰੱਖਣ ਅਤੇ ਗੁਰੂ ਦੀ ਸਿੱਖੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ
ਸੂਬੇ 'ਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ
ਮੁੱਖ ਖ਼ਬਰਾਂ
ਡਾ. ਕਰੀਮਪੁਰੀ ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ
ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸਰਕਾਰ ਵਿਰੁੱਧ ਸ਼ੁਰੂ ਕਰੇਗੀ ਤਿੱਖਾ ਸੰਘਰਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ
ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ
ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼
ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡਾ. ਆਹਲੂਵਾਲੀਆ
ਕੇਜਰੀਵਾਲ ਦੀ 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਪੂਰੀ ਤਰ੍ਹਾਂ ਫੇਲ੍ਹ : ਕੇਵਲ ਸਿੰਘ ਢਿੱਲੋਂ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਿਤ ਰਹਿ ਗਈ ਹੈ, ਜਦਕਿ ਕਿ ਪੰਜਾਬ ਦਾ ਨੌਜਵਾਨ ਅੱਜ ਵੀ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ